26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਆਰ.ਐੱਸ.ਡੀ. ਕਾਲਜ 'ਚ ਗੁਰੂ ਤੇਗ ਬਹਾਦਰ ਜੀ ਜੀਵਨ ਅਤੇ ਦਰਸ਼ਨ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ <br/>

ਅਜੀਤ ਡੈਸਕ 08-11-2025
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਆਰ.ਐੱਸ ਡੀ. ਕਾਲਜ ਫਿਰੋਜ਼ਪੁਰ ਸ਼ਹਿਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਦੇ ਸਬੰਧ ਵਿਚ ਗੁਰੂ ਤੇਗ਼ ਬਹਾਦਰ ਜੀ ਜੀਵਨ ਅਤੇ ਦਰਸ਼ਨ ਵਿਸ਼ੇ ਉੱਪਰ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਅਰਾਧਨਾ ਬਾਹਰੀ ਨੇ ਮੁੱਖ ਬੁਲਾਰੇ ਡਾ. ਰਾਮੇਸ਼ਵਰ ਸਿੰਘ ਨੂੰ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ, ਮਾਨਵੀ ਕਦਰਾਂ-ਕੀਮਤਾਂ ਅਤੇ ਧਾਰਮਿਕ ਆਜ਼ਾਦੀ ਦਾ ਪ੍ਰਤੀਕ ਹੈ, ਜੋ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ | ਉਹਨਾਂ ਨੇ ਵਿਦਿਆਰਥੀ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦੱਸੇ ਰਾਹ 'ਤੇ ਚੱਲ ਕੇ ਆਪਣੇ ਜੀਵਨ ਨੂੰ ਸਾਰਥਕ ਬਣਾ ਸਕਦੇ ਹਾਂ | ਮੁੱਖ ਬੁਲਾਰੇ ਡਾ. ਰਮੇਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਬਾਣੀ ਅਤੇ ਸਿਧਾਂਤਾਂ ਬਾਰੇ ਵਿਸਥਾਰਪੂਰਵਕ ਦੱਸਿਆ | ਉਹਨਾਂ ਦੱਸਿਆ ਕਿ ਵਿਸ਼ਵ ਇਤਿਹਾਸ ਵਿਚ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ, ਕਿਉਂਕਿ ਇਹ ਕੁਰਬਾਨੀ ਮਾਨਵਤਾ ਖ਼ਾਤਰ ਦਿੱਤੀ ਗਈ ਸੀ | ਇਸ ਕਰਕੇ ਗੁਰੂ ਸਾਹਿਬ ਨੂੰ ਹਿੰਦ ਦੀ ਚਾਦਰ ਆਖ ਕੇ ਸਨਮਾਨਿਆ ਜਾਂਦਾ ਹੈ | ਡਾ. ਅਨਿਲ ਧੀਮਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਮਾਨਵਤਾ, ਅਹਿੰਸਾ, ਦਇਆ, ਸ਼ਾਂਤੀ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਅਮਨਦੀਪ ਸਿੰਘ ਨੇ ਨਿਭਾਈ | ਇਸ ਸਮੇਂ ਪ੍ਰੋ. ਐੱਚ. ਐੱਸ. ਰੰਧਾਵਾ, ਡਾ. ਜੀਤਪਾਲ ਸਿੰਘ, ਡਾ. ਅਭੀਨਵ ਕਥੂਰੀਆ, ਪ੍ਰੋ. ਸ਼ਾਲਿਨੀ ਸਚਦੇਵਾ, ਪ੍ਰੋ. ਇਕਬਾਲ ਸਿੰਘ, ਪ੍ਰੋ. ਮਨਜਿੰਦਰ ਸਿੰਘ, ਡਾ. ਸੰਜੀਵ ਕੁਮਾਰ, ਪ੍ਰੋ. ਨਰੇਸ਼ ਕੁਮਾਰ, ਪ੍ਰੋ. ਪਰਮਜੀਤ ਕੌਰ, ਪ੍ਰੋ. ਕਰਮਵੀਰ ਕੌਰ ਅਤੇ ਹਰਜਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦਿਨ-ਦਿਹਾੜੇ ਬਜ਼ੁਰਗ ਮਾਤਾ ਦੇ ਕੰਨਾਂ 'ਚੋਂ ਵਾਲੀਆਂ ਲਾਹ ਕੇ ਚੋਰ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।