28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੀ-ਪਾਈਟ ਸੈਂਟਰ ਹਕੂਮਤ ਸਿੰਘ ਵਾਲਾ ਵਿਖੇ ਸਕਿਉਰਿਟੀ ਗਾਰਡ ਕੋਰਸ ਦੀ ਟਰੇਨਿੰਗ

ਅਜੀਤ ਡੈਸਕ 19-11-2025
ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਸਕਿਉਰਿਟੀ ਗਾਰਡ ਦਾ ਕੋਰਸ ਕਰਨ ਦੇ ਚਾਹਵਾਨ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲਿ੍ਹਆਂ ਦੇ ਨੌਜਵਾਨ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੇ ਸੀ-ਪਾਈਟ ਕੈਂਪ ਵਿਚ ਹਾਜ਼ਰ ਹੋ ਸਕਦੇ ਹਨ | ਸੀ -ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ ਸ਼ਾਮ 16:30 ਵਜੇ ਤੱਕ ਕੈਂਪ ਵਿਖੇ ਰਿਪੋਰਟ ਕਰਨ, ਕਿਉਂਕਿ ਸੀਟਾਂ ਸੀਮਿਤ ਹਨ | ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਕੋਰਸ ਪੂਰਾ ਕਰਨ 'ਤੇ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਯੁਵਕ ਦੀ ਉਮਰ 21 ਤੋਂ 29 ਸਾਲ ਹੋਣੀ ਲਾਜ਼ਮੀ ਹੈ ਅਤੇ ਉਹ 10ਵੀਂ ਜਾਂ 12ਵੀਂ ਪਾਸ ਹੋਵੇ, ਕੋਰਸ ਦੀ ਮਿਆਦ ਦੋ ਮਹੀਨੇ ਹੈ | ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ, 10ਵੀਂ ਅਤੇ 10+2 ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਦੋ ਪਾਸਪੋਰਟ ਸਾਈਜ਼ ਫ਼ੋਟੋਆਂ, ਇਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਨਾਲ ਲਿਆਉਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਖਾਣਾ ਅਤੇ ਰਿਹਾਇਸ਼ ਦੀ ਸੁਵਿਧਾ ਵੀ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ 'ਚ ਸਾਲਾਨਾ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਭਾਕਿਯੂ ਮਾਨਸਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।