ਮਮਦੋਟ, 18 ਨਵੰਬਰ (ਸੁਖਦੇਵ ਸਿੰਘ ਸੰਗਮ)-ਥਾਣਾ ਮਮਦੋਟ ਦੀ ਪੁਲਿਸ ਵਲੋਂ ਮੁੱਦਈ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 6 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਹੋਰਨਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮਮਦੋਟ ਵਿਖੇ ਦਿੱਤੀ ਗਈ ਦਰਖਾਸਤ ਵਿਚ ਮੁੱਦਈ ਇਕਬਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਫੁੱਲਰਵੰਨ ਨੇ ਦੱਸਿਆ ਕਿ ਉਹ ਨੇੜਲੇ ਪਿੰਡ ਬਸਤੀ ਮੁਹੰਮਦ ਅਲੀ ਸ਼ਾਹ ਤੋਂ ਦੁੱਧ ਲੈ ਕੇ ਵਾਪਸ ਆ ਰਿਹਾ ਸੀ ਤਾਂ ਜਦੋਂ ਉਹ ਸੇਮਨਾਲ਼ੀ ਤੋਂ ਥੋੜ੍ਹਾ ਪਿੱਛੇ ਸੀ ਤਾਂ ਦੋਸ਼ੀਆਂ ਨੇ ਗੱਡੀ ਉਸ ਦੇ ਅੱਗੇ ਲਾ ਕੇ ਮੋਟਰਸਾਈਕਲ ਤੋਂ ਹੇਠਾਂ ਸੁੱਟ ਦਿੱਤਾ ਅਤੇ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਮਮਦੋਟ ਪੁਲਿਸ ਵਲੋਂ ਗੁਰਦੇਵ ਸਿੰਘ, ਗੁਰਿੰਦਰ ਸਿੰਘ, ਸੁਰਿੰਦਰ ਸਿੰਘ, ਬਲਜੀਤ ਸਿੰਘ, ਸਵਰਨ ਸਿੰਘ ਵਾਸੀ ਪਿੰਡ ਫੁੱਲਰਵੰਨ, ਜਰਮਲ ਸਿੰਘ ਸਮੇਤ 7 ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਆਈ.ਪੀ.ਸੀ ਅਤੇ ਬੀ.ਐਨ.ਐੱਸ ਦੀਆਂ ਵੱਖ-ਵੱਖ ਧਾਰਾਵਾਂ ਹੇਠ ਪਰਚਾ ਦਰਜ ਕਰਨ ਉਪਰੰਤ ਕਾਰਵਾਈ ਕੀਤੀ ਜਾ ਰਹੀ ਹੈ |