27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ 25 ਨੂੰ ਭਾਗੋਕੇ ਵਿਖੇ ਮਨਾਇਆ ਜਾਵੇਗਾ

ਅਜੀਤ ਡੈਸਕ 19-11-2025
ਮੱਲਾਂਵਾਲਾ, 18 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਭਾਗੋਕੇ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ 23 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਦੀ ਆਰੰਭਤਾ ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ | 25 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਦੇ ਭੋਗ ਪੈਣਗੇ ਉਪਰੰਤ ਰਾਗੀ, ਢਾਡੀ ਜਥੇ ਗੁਰੂ ਦਾ ਹਰ ਜੱਸ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਅੰਮਿ੍ਤ ਸੰਚਾਰ ਵੀ ਹੋਵੇਗਾ | ਇਸ ਮੌਕੇ ਗੁਰਦੇਵ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫਿਰੋਜਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 21 ਨੂੰ <br/> ਅਗਲੀ ਖ਼ਬਰ ਇਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।