ਕੁੱਲਗੜ੍ਹੀ, 18 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਯਾਰੇ ਸ਼ਾਹ ਵਾਲਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਕੁੱਲ 62 ਟੀਮਾਂ ਨੇ ਭਾਗ ਲਿਆ ਜੇਤੂ ਟੀਮ ਨੂੰ 71 ਹਜ਼ਾਰ ਅਤੇ ਉਪ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਗਏ ਟੂਰਨਾਮੈਂਟ ਦÏਰਾਨ 40 ਸਾਲ ਦੇ ਬਜ਼ੁਰਗ ਮੈਚ ਵੀ ਕਰਵਾਇਆ ਗਿਆ | ਇਸ ਸਮਾਗਮ 'ਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਮੇਲੇ 'ਚ ਹਾਜ਼ਰੀ ਭਰੀ | ਉਨ੍ਹਾਂ 5100 ਰੁਪਏ ਸਹਾਇਤਾ ਰਾਸ਼ੀ ਦਿੰਦਿਆਂ ਕਮੇਟੀ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਕਰਵਾਉਣੇ ਬਹੁਤ ਜ਼ਰੂਰੀ ਹਨ | ਜਿਨ੍ਹਾਂ ਨਾਲ ਨੌਜਵਾਨਾਂ ਦਾ ਸਰੀਰਕ ਅਤੇ ਬÏਧਿਕ ਵਿਕਾਸ ਹੁੰਦਾ ਹੈ ਅਤੇ ਉਹ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ | ਇਸ ਸਮੇਂ ਸਵਰਨ ਸਿੰਘ , ਰੇਸ਼ਮ ਸਿੰਘ, ਕੁਲਦੀਪ ਸਿੰਘ, ਪੰਜਾਬ ਸਿੰਘ, ਬਲਜੀਤ ਸਿੰਘ, ਬਲਜਿੰਦਰ ਸਿੰਘ, ਆਗਿਆਪਾਲ ਸਿੰਘ, ਗੁਰਵਿੰਦਰ ਸਿੰਘ, ਸਤਿਨਾਮ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਸੰਧੂ ਸਾਬਕਾ ਸਰਪੰਚ, ਗਗਨ ਅਤੇ ਪੀ.ਏ ਤਰਨ ਬੁੱਟਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ ¢