27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

ਖ਼ੂਨਦਾਨ ਕੈਂਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮਹਿਮਾਨ ਰਮਿੰਦਰ ਸਿੰਘ ਆਂਵਲਾ, ਸਮਾਜ ਸੇਵੀ ਦੀਪਕ ਸ਼ਰਮਾ ਨੂੰ ਮੈਡਲ ਪਾ ਕੇ ਸਨਮਾਨਿਤ ਕਰਦੇ ਹੋਏ ਕਲੱਬ ਦੇ ਮੈਂਬਰ | ਤਸਵੀਰਾਂ-ਸੁਰਿੰਦਰ ਸਿੰਘ ਪੁਪਨੇਜਾ <br/> 19-11-2025
ਗੋਲੂ ਕਾ ਮੋੜ, 18 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ, ਭਜਨਗੜ ਬਲੱਡ ਡੋਨਰਜ਼ ਵੈੱਲਫੇਅਰ ਸੋਸਾਇਟੀ ਅਤੇ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਆਂਵਲਾ ਪਰਿਵਾਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦਾ ਹੌਸਲਾ ਵਧਾਇਆ | ਇਸ ਮੌਕੇ ਉਹਨਾਂ ਕਿਹਾ ਕਿ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਇਨਸਾਨੀਅਤ 'ਤੇ ਹੋ ਰਹੇ ਜ਼ੁਲਮ ਦੇ ਵਿਰੁੱਧ ਆਪਣੀ ਸ਼ਹਾਦਤ ਦਿੱਤੀ, ਜਿਸ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ | ਉਹਨਾਂ ਦੀ ਯਾਦ ਵਿਚ ਇਹ ਤਿੰਨਾਂ ਕਲੱਬਾਂ ਵਲੋਂ ਸਾਂਝਾ ਉਪਰਾਲਾ ਕੀਤਾ ਗਿਆ ਹੈ | ਇਹ ਇਹਨਾਂ ਦਾ ਸ਼ਲਾਘਾ ਯੋਗ ਕਦਮ ਹੈ ਅਤੇ ਨੌਜਵਾਨ ਵਧਾਈ ਦੇ ਪਾਤਰ ਹਨ | ਸੰਗਤਾਂ ਵਿਚ ਖ਼ੂਨਦਾਨ ਕਰਨ ਲਈ ਭਾਰੀ ਉਤਸ਼ਾਹ ਸੀ ਅਤੇ ਸਾਰੇ ਸੇਵਾ ਭਾਵਨਾ ਨਾਲ ਖ਼ੂਨਦਾਨ ਕਰ ਰਹੇ ਸਨ | ਇਸ ਕੈਂਪ ਦੌਰਾਨ 100 ਦੇ ਕਰੀਬ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਬਲਦੇਵ ਥਿੰਦ, ਚੇਅਰਮੈਨ ਸਤਪਾਲ ਥਿੰਦ, ਸੰਦੀਪ ਕੰਬੋਜ, ਡੇਰਾ ਸ਼੍ਰੀ ਭਜਨ ਗੜ੍ਹ ਬਲੱਡ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਵਿਜੈ ਥਿੰਦ, ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ, ਜਸਪ੍ਰੀਤ ਸਿੰਘ ਅਮਨ, ਅਭੀ ਕਮਰਾ, ਅੰਮਿ੍ਤ,ਸੁਨੀਤਾ, ਕਾਜਲ, ਸੋਨੀਆ ਭੱਟੀ, ਕਮਲਪ੍ਰੀਤ ਕੌਰ, ਰਾਜਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਝੁੱਗੇ ਸੰਤਾ ਸਿੰਘ ਵਿਖੇ ਲੱਗਿਆ ਕੱਬ/ ਬੁਲਬੁਲ ਤਿ੍ਤਿਆ ਸੋਪਾਨ ਕੈਂਪ <br/> ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਨਿਰਮਲ ਸਿੰਘ ਢਿੱਲੋਂ ਦੇ 92ਵੇਂ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।