ਜ਼ੀਰਾ, 18 ਨਵੰਬਰ(ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਬਲਾਕ ਮੱਖੂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਲੋਹ ਲੰਗਰ ਸਾਹਿਬ ਪਿੰਡ ਸੀਹਾਂਪਾੜੀ ਵਿਖੇ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਇਕਾਈ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸੁਸਾਇਟੀਆਂ ਵਲੋਂ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ ਦਿੱਤਾ ਜਾ ਰਿਹਾ ਬੇਲੋੜਾ ਸਮਾਨ ਬੰਦ ਕੀਤਾ ਜਾਵੇ | ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ ਅਤੇ ਇਸ ਵਾਰ ਝੋਨੇ ਦੀ ਫ਼ਸਲ ਦਾ ਝਾੜ ਵੀ ਘੱਟ ਨਿਕਲਿਆ ਹੈ | ਇਸ ਮੌਕੇ ਮੀਟਿੰਗ ਵਿਚ ਗੁਰਵਿੰਦਰ ਸਿੰਘ ਜਨਰਲ ਸਕੱਤਰ, ਜ਼ਿਲਾ ਮੀਤ ਪ੍ਰਧਾਨ ਪਲਵਿੰਦਰ ਸਿੰਘ, ਬਲਜਿੰਦਰ ਸਿੰਘ, ਜ਼ਿਲਾ ਮੀਤ ਪ੍ਰਧਾਨ, ਅੰਗਰੇਜ਼ ਸਿੰਘ, ਗੁਰਚਰਨ ਸਿੰਘ, ਕਸ਼ਮੀਰ ਸਿੰਘ ਸਰਪੰਚ, ਸਲਵਿੰਦਰ ਸਿੰਘ, ਬੋਰੜ ਸਿੰਘ ਸਰਪੰਚ, ਮੁਖ਼ਤਿਆਰ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ, ਯੋਗਰਾਜ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਫ਼ੌਜੀ, ਹਰਦੀਪ ਸਿੰਘ ਸਰਪੰਚ, ਬਗ਼ੀਚਾ ਸਿੰਘ, ਜਗੀਰ ਸਿੰਘ, ਜੋਰਾ ਸਿੰਘ, ਰਾਜਬੀਰ ਸਿੰਘ ਤੁੰਗ ,ਬਲਕਾਰ ਸਿੰਘ ਬਹਿਕਾਂ, ਰਸ਼ਪਾਲ ਸਿੰਘ ਗਾਮੇਵਾਲੀ ਆਦਿ ਹਾਜ਼ਰ ਸਨ |