27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਕੈਰੀਅਰ ਕਾਉਂਸਿਲੰਗ ਸੈਮੀਨਾਰ ਕਰਵਾਇਆ

ਅਜੀਤ ਡੈਸਕ 19-11-2025
ਗੁਰੂਹਰਸਹਾਏ, 18 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸਹੀ ਅਗਵਾਈ ਦੇਣ ਦੇ ਲਈ ਸਕੂਲ ਵਿਖੇ ਇਕ ਕੈਰੀਅਰ ਕਾਉਸਿਲੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿੰ੍ਰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਉੱਭਰ ਰਹੇ ਕੈਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਚੰਡੀਗੜ੍ਹ ਗਰੁੱਪ ਆਫ਼ ਕਾਲਜ ਸੀ.ਜੀ.ਸੀ ਲਾਂਡਰਾਂ ਜ਼ਿਲ੍ਹਾ ਮੋਹਾਲੀ ਤੋਂ ਸੀਨੀਅਰ ਐਗਜ਼ੀਕਿਊਟਿਵ ਅਮਨਦੀਪ ਗਿੱਲ ਵਿਸ਼ੇਸ਼ ਤੋਰ 'ਤੇ ਹਾਜ਼ਰ ਹੋਏ | ਇਸ ਮੌਕੇ ਅਮਨਦੀਪ ਗਿੱਲ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਇੰਜੀਨੀਅਰਿੰਗ ਪ੍ਰਬੰਧਨ ਕਲਾ ਅਤੇ ਵਿਗਿਆਨ ਕੋਰਸਾਂ ਬਾਰੇ ਵਿਸਤਰਿਤ ਜਾਣਕਾਰੀ ਦਿੱਤੀ ਅਤੇ ਨਾਲ ਹੀ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਅਤੇ ਭਵਿੱਖ ਦੀਆਂ ਮੰਗਾਂ ਬਾਰੇ ਵੀ ਮਾਰਗ ਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੇ ਕੈਰੀਅਰ ਨਾਲ ਸੰਬੰਧਿਤ ਸਵਾਲ ਪੁੱਛੇ |

ਪਿਛਲੀ ਖ਼ਬਰ ਸੂਬਾ ਸਰਕਾਰ ਤੋਂ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।