27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਯੁਵਾ ਆਪਦਾ ਮਿੱਤਰ ਟਰੇਨਿੰਗ ਤਹਿਤ ਤੀਜੇ ਦਿਨ ਨੌਜਵਾਨਾਂ ਨੂੰ ਕਰਵਾਇਆ ਫਾਇਰ ਸੇਫ਼ਟੀ ਸੰਬੰਧੀ ਅਭਿਆਸ <br/>

ਅਜੀਤ ਡੈਸਕ 19-11-2025
ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ (ਮਗਸੀਪਾ) ਚੰਡੀਗੜ੍ਹ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਚ ਕਰਵਾਈ ਜਾ ਰਹੀ ਯੁਵਾ ਆਪਦਾ ਮਿੱਤਰ ਟਰੇਨਿੰਗ ਦੇ ਤੀਜੇ ਦਿਨ ਦੀਆਂ ਗਤੀਵਿਧੀਆਂ ਉਤਸ਼ਾਹ ਅਤੇ ਸਮਰਪਣ ਨਾਲ ਜਾਰੀ ਰਹੀਆਂ | ਇਹ ਟਰੇਨਿੰਗ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਚੰਡੀਗੜ੍ਹ ਦੇ ਜਨਰਲ ਮੈਨੇਜਰ ਆਫ਼ ਡਿਜ਼ਾਸਟਰ ਮੈਨੇਜਮੈਂਟ ਕਰਨਲ ਦਲਬੀਰ ਸਿੰਘ ਦੀ ਰਹਿਨੁਮਾਈ ਹੇਠ ਕੀਤਾ ਜਾ ਰਿਹਾ ਹੈ | ਅੱਜ ਦੇ ਸੈਸ਼ਨ ਦੌਰਾਨ ਭੂਚਾਲ, ਗਰਮ ਹਵਾਵਾਂ ਅਤੇ ਸਰਦ ਹਵਾਵਾਂ ਤੋਂ ਬਚਾਅ, ਸੋਕਾ ਅਤੇ ਅੱਗ ਤੋਂ ਸੁਰੱਖਿਆ ਬਾਰੇ ਪ੍ਰੈਕਟੀਕਲ ਪ੍ਰਦਰਸ਼ਨ ਦਿੱਤੇ ਗਏ, ਜਿਸ ਵਿਚ ਟਰੇਨੀ ਯੁਵਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੇ ਤਰੀਕੇ, ਰੈਸਕਿਊ ਤਕਨੀਕਾਂ ਅਤੇ ਸੁਰੱਖਿਆ ਉਪਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਟਰੇਨਿੰਗ ਟੀਮ ਵਿਚ ਅਮਰਿੰਦਰ ਸਿੰਘ, ਕੈਪਟਨ (ਰਿਟਾ.) ਜਸਵੀਰ ਸਿੰਘ, ਅਮਨ ਮੰਕੋਟੀਆ, ਸੁਮਿਤ ਸਿੰਘ, ਮਹਿਕ ਪ੍ਰੀਤ ਸਿੰਘ, ਜਸਵੀਰ ਸਿੰਘ ਪਿੱਪਲੀ, ਜੌਨਸਨ, ਨਰਿੰਦਰ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਤਜਰਬੇਕਾਰ ਮੈਂਬਰ ਸ਼ਾਮਲ ਸਨ, ਜਿਨ੍ਹਾਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਭਾਗੀਦਾਰਾਂ ਨੂੰ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕੀਤੀ | ਇਸ ਤੋਂ ਇਲਾਵਾ ਫਾਇਰ ਸਟੇਸ਼ਨ ਅਫ਼ਸਰ ਫ਼ਤਿਹ ਸਿੰਘ ਦੀ ਫਾਇਰ ਟੀਮ ਵਲੋਂ ਫਾਇਰ ਫਾਈਟਿੰਗ ਡੈਮੋਨਸਟਰੇਸ਼ਨ ਅਤੇ ਅਭਿਆਸ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਟਰੇਨਿੰਗ ਦਾ ਉਦੇਸ਼ ਯੁਵਕਾਂ ਨੂੰ ਆਪਦਾਵਾਂ ਦੌਰਾਨ ਤੁਰੰਤ ਪ੍ਰਭਾਵਸ਼ਾਲੀ ਸਹਾਇਤਾ ਦੇਣ ਲਈ ਤਿਆਰ ਕਰਨਾ ਹੈ, ਤਾਂ ਜੋ ਉਹ ਸਮਾਜਿਕ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਸਕਣ |

ਪਿਛਲੀ ਖ਼ਬਰ ਨਵੀਨ ਦੀ ਟਾਰਗੇਟ ਕਿਲਿੰਗ ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਸਾਜਿਸ਼-ਸੁਨੀਲ ਜਾਖੜ <br/> ਅਗਲੀ ਖ਼ਬਰ ਸੂਬਾ ਸਰਕਾਰ ਤੋਂ ਅੱਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।