26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਿਹਤ ਵਿਭਾਗ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ-ਡਾ. ਰੋਹਿਤ ਗੋਇਲ <br/>

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਾ. ਰੋਹਿਤ ਗੋਇਲ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਵਿਚ ਡਾ. ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ 'ਚ ਫ਼ਾਜ਼ਿਲਕਾ ਦੇ ਅਰਬਨ ਏਰੀਏ ਅਤੇ ਰੂਰਲ ਏਰੀਏ ਘਰਾਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ਵਿਚ ਅੱਜ ਵੀ ਡੇਂਗੂ ਵਿਰੁੱਧ ਹੱਲਾ ਬੋਲ ਮੁਹਿੰਮ ਚੱਲ ਰਹੀ ਹੈ | ਅੱਜ ਵੀ ਏਰੀਏ ਅਤੇ ਰੂਰਲ ਏਰੀਏ ਦੇ ਵੱਖ-ਵੱਖ ਸਕੂਲਾਂ ਵਿਚ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਅੱਜ ਵੀ ਅਰਬਨ ਏਰੀਏ ਵਿਚ 8 ਟੀਮਾਂ ਵਲੋਂ ਹੋਟ ਸਪਾਟ ਅਤੇ ਹੋਰ ਖੇਤਰਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਸਮੇਂ ਲਾਰਵਾ ਲੱਭ ਨੇ ਨਸ਼ਟ ਕਰਵਾਇਆ ਗਿਆ, ਸਪਰੇਅ ਅਤੇ ਫੋਗਿੰਗ ਕਰਵਾਈ ਗਈ | ਡਾ ਸੁਨੀਤਾ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ | ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ | ਵਿਨੋਦ ਖੁਰਾਨਾ, ਦਿਵੇਸ਼ ਕੁਮਾਰ ਅਤੇ ਵਿਕੀ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਵਿਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿ੍ਹਆਂ ਅਤੇ ਨੱਕ ਵਿਚੋਂ ਖ਼ੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਟੈੱਸਟ ਅਤੇ ਇਲਾਜ ਕਰਵਾਓ | ਡੇਂਗੂ ਦਾ ਟੈੱਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਹਰਵੀਰ ਸਿੰਘ ਅਮਰੀਕਾ ਵਿਖੇ ਚੱਲ ਰਹੇ ਬੇਬੀ ਆਫ਼ ਦਾ ਈਅਰ ਮੁਕਾਬਲੇ ਦੇ ਸੈਮੀਫਾਈਨਲ 'ਚ ਪੁੱਜਾ <br/> ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ 'ਚ ਚਲਾਇਆ ਤਲਾਸ਼ੀ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।