26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਚ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 19-11-2025
ਜਲਾਲਾਬਾਦ,18ਨਵੰਬਰ(ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਖੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ , ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਕਾਲਜ ਪਿ੍ੰਸੀਪਲ ਡਾਕਟਰ ਨਿਤਿਕਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੋਸਟਰ ਮੇਕਿੰਗ ਅਤੇ ਪ੍ਰਸ਼ਨਾਵਲੀ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ¢ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਪੋਸਟਰ ਬਣਾਏ ਅਤੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ¢ ਪ੍ਰਤੀਯੋਗਤਾ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕਾਲਜ ਪ੍ਰਬੰਧਕਾਂ ਤੇ ਪਿ੍ੰਸੀਪਲ ਵਲ਼ੋਂ ਸਨਮਾਨਿਤ ਵੀ ਕੀਤਾ ਗਿਆ¢ ਇਸ ਮੌਕੇ ਪਿ੍ੰਸੀਪਲ ਡਾਕਟਰ ਨਿਤਿਕਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਉਨ੍ਹਾਂ ਵਲ਼ੋਂ ਅਪਣਾਏ ਗਏ ਮਾਰਗ 'ਤੇ ਵਿਦਿਆਰਥੀਆਂ ਨੂੰ ਚੱਲਣ ਲਈ ਪ੍ਰੇਰਤ ਕੀਤਾ¢

ਪਿਛਲੀ ਖ਼ਬਰ ਖੇਤੀਬਾੜੀ 'ਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਹਰਵੀਰ ਸਿੰਘ ਅਮਰੀਕਾ ਵਿਖੇ ਚੱਲ ਰਹੇ ਬੇਬੀ ਆਫ਼ ਦਾ ਈਅਰ ਮੁਕਾਬਲੇ ਦੇ ਸੈਮੀਫਾਈਨਲ 'ਚ ਪੁੱਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।