26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖੇਤੀਬਾੜੀ 'ਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ <br/>

ਅਜੀਤ ਡੈਸਕ 19-11-2025
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਦੀ ਟੀਮ ਵੱਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬੁਰਜ ਮੁਹਾਰ ਰੁਹੇੜਿਆ ਵਾਲੀ, ਗੋਬਿੰਦਗੜ੍ਹ, ਧਰਾਂਗਵਾਲੀ, ਕੇਰਾ ਖੇੜਾ, ਕੁੰਡਲ, ਚੰਨਣ ਖੇੜਾ, ਬੱਲੂਆਣਾ, ਢਾਬਾ ਕੋਕਰੀਆ, ਭੰਗਾਲਾ, ਜੋਧਪੁਰ ਤੇ ਤਾਜ਼ਾ ਪੱਟੀ ਵਿਖੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਗਿਆ ਤੇ ਦੱਸਿਆ ਗਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਜ਼ਮੀਨ ਵਿਚ ਹੀ ਵਾਹ ਦੇਈਏ ਤਾਂ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧਦਾ ਹੈ ਵਾਤਾਵਰਨ ਵੀ ਗੰਧਲਾ ਹੋਣ ਤੋਂ ਬਚਿਆ ਰਹਿੰਦਾ ਹੈ | ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਰਲ ਕੇ ਆਪਣੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰੀਏ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈਏ ਅਤੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਪ੍ਰੇਰਿਤ ਕਰੀਏ | ਫ਼ਾਜ਼ਿਲਕਾ ਦੇ ਪਿੰਡ ਤਾਜ਼ਾ ਪੱਟੀ ਦੇ ਅਗਾਂਹਵਧੂ ਕਿਸਾਨ ਵਿਨੋਦ ਕੁਮਾਰ ਨੇ ਆਪਣੀ 6 ਏਕੜ ਜ਼ਮੀਨ ਵਿਚਲੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾਇਆ ਹੈ | ਕਿਸਾਨ ਨੇ ਆਪਣੀ ਜ਼ਮੀਨ ਵਿਚ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਤੇ ਹੋਰਨਾਂ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਆਪਣੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ | ਅਜਿਹਾ ਕਰਨ ਨਾਲ ਕਿਸਾਨਾਂ ਦੀ ਜ਼ਮੀਨ ਦੀ ਹਾਲਤ ਸੁਧਰੇਗੀ ਅਤੇ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ |

ਪਿਛਲੀ ਖ਼ਬਰ ਡੀ. ਐਸ. ਜੀ. ਪੀ. ਦੇ ਸਾਬਕਾ ਪ੍ਰਧਾਨ ਜੀ. ਕੇ. ਦੀ ਅਗਵਾਈ ਵਿਚ ਕੱਢੀ ਸਾਈਕਲ ਯਾਤਰਾ ਦਾ ਖੰਨਾ 'ਚ ਯਾਦੂ ਦੀ ਅਗਵਾਈ ਹੇਠ... ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਚ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।