18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਸੰਬੰਧੀ ਜਾਗਰੂਕਤਾ ਲਈ ਚੁੱਕੀ ਸਹੁੰ

ਅਜੀਤ ਡੈਸਕ 20-11-2025
ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਅਤੇ ਜਾਗਰੂਕਤਾ ਲਈ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਹੁੰ ਚੁੱਕੀ ਗਈ | ਇਸ ਮੌਕੇ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੇ ਰਾਖੇ, ਦਇਆ ਅਤੇ ਤਿਆਗ ਦੀ ਮੂਰਤ ਅਤੇ ਬਹਾਦਰੀ ਦੇ ਪ੍ਰਤੀਕ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਆਪਾਂ ਸਾਰੇ ਅਤੇ ਆਪਣੇ ਪਰਿਵਾਰਾਂ ਸਮੇਤ ਅੰਗਦਾਨ ਕਰਨ ਦੀ ਸਹੁੰ ਚੁੱਕ ਕੇ ਸ਼ਰਧਾ ਨਾਲ ਨਤਮਸਤਕ ਹੋ ਕੇ ਇਸ ਅੰਗ ਦਾਨ ਮੁਹਿੰਮ ਦਾ ਹਿੱਸਾ ਬਣੀਏ | ਉਨ੍ਹਾਂ ਦੱਸਿਆ ਕਿ ਭਾਰਤ 'ਚ ਹਰ ਸਾਲ 5 ਲੱਖ ਲੋਕ ਸਿਰਫ਼ ਇਸ ਲਈ ਮੌਤ ਦੇ ਰਾਹੇ ਪੈ ਜਾਂਦੇ ਹਨ, ਕਿਉਂਕਿ ਉਨ੍ਹਾਂ ਨੂੰ ਸਹੀ ਸਮੇਂ 'ਤੇ ਅੰਗ ਨਹੀਂ ਮਿਲ ਪਾਉਂਦੇ | ਜਿਨ੍ਹਾਂ 'ਚੋ ਕਰੀਬ 2 ਲੱਖ ਲੋਕ ਅਜਿਹੇ ਹਨ, ਜਿਨ੍ਹਾਂ ਦੀ ਲੀਵਰ ਨਾ ਮਿਲਣ ਕਾਰਨ ਮੌਤ ਹੋ ਚੁੱਕੀ ਹੈ | ਭਾਰਤ 'ਚ ਅੰਗ ਫ਼ੇਲ੍ਹ ਹੋਣ ਕਾਰਨ ਹੋਣ ਵਾਲੀਆਂ ਮੌਤਾਂ ਦੇ ਆਂਕੜੇ ਪ੍ਰੇਸ਼ਾਨ ਕਰਨ ਵਾਲੇ ਹਨ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਡਾਕਟਰੀ ਵਿਗਿਆਨ ਨੇ ਇੰਨੀ ਤਰੱਕੀ ਕਰ ਲਈ ਹੈ ਕਿ ਜੇਕਰ ਕੋਈ ਅੰਗ ਖ਼ਰਾਬ ਹੋ ਜਾਵੇ ਜਾਂ ਠੀਕ ਢੰਗ ਨਾਲ ਕੰਮ ਨਾ ਕਰ ਰਿਹਾ ਹੋਵੇ ਤਾਂ ਉਸ ਨੂੰ ਬਦਲ ਕੇ ਨਵਾਂ ਅੰਗ ਲਾ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 19 ਤੋਂ 26 ਨਵੰਬਰ ਤੱਕ ਲੋਕਾਂ 'ਚ ਅੰਗ ਦਾਨ ਬਾਰੇ 'ਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਅਹਿਮ ਜਾਣਕਾਰੀ ਦਿੱਤੀ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਡਾ. ਮਨਮੀਤ ਸਿੰਘ, ਡਾ. ਸ਼ਮਿੰਦਰ , ਸੁਪਰਡੈਂਟ ਪਰਮਵੀਰ ਮੋਂਗਾ, ਪੀ.ਏ.ਟੂ ਸਿਵਲ ਸਰਜਨ ਵਿਕਾਸ ਕਾਲੜਾ, ਮੱੁਖਾ ਕੁਮਾਰ ਅਤੇ ਪੂਜਾ ਹਾਜ਼ਰ ਸਨ |
ਪਿਛਲੀ ਖ਼ਬਰ ਯੁਵਾ ਆਪਦਾ ਮਿੱਤਰਾ ਟਰੇਨਿੰਗ ਤਹਿਤ ਚੌਥੇ ਦਿਨ ਬੇਸਿਕ ਲਾਈਫ਼ ਸਪੋਰਟ ਦੇ ਕਰਵਾਏ ਪ੍ਰੈਕਟੀਕਲ ਸੈਸ਼ਨ ਅਗਲੀ ਖ਼ਬਰ ਐਡਵੋਕੇਟ ਰਜਨੀਸ਼ ਦਹੀਆ ਨੇ ਪਿੰਡ ਲੋਹਾਮ 'ਚ ਰੱਖਿਆ ਆਧੁਨਿਕ ਸਟੇਡੀਅਮ ਦਾ ਨੀਂਹ-ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।