18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਫ਼ਿਰੋਜ਼ਪੁਰ ਅੱਜ ਪਹੁੰਚੇਗਾ ਅਲੌਕਿਕ ਨਗਰ ਕੀਰਤਨ-ਡੀ. ਸੀ.

ਅਜੀਤ ਡੈਸਕ 20-11-2025
ਫ਼ਿਰੋਜ਼ਪੁਰ, 19 ਨਵੰਬਰ (ਸੁਖਵਿੰਦਰ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਅਤੇ ਬਾਬਾ ਜੈਤਾ ਦੀਆਂ ਅਮਰ ਕੁਰਬਾਨੀਆਂ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ ਫ਼ਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ | ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਨਗਰ ਕੀਰਤਨ ਦੇ ਰੂਟ, ਸਾਫ਼-ਸਫਾਈ, ਸੜਕਾਂ ਦੀ ਹਾਲਤ, ਸਟਰੀਟ ਲਾਈਟਾਂ, ਪਾਣੀ ਦੀ ਉਪਲਬਧਤਾ, ਟਰੈਫ਼ਿਕ ਮੈਨੇਜਮੈਂਟ ਅਤੇ ਲੰਗਰ ਸਥਾਨਾਂ ਸਮੇਤ ਹੋਰ ਪ੍ਰਬੰਧਾਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜਿੱਥੇ ਵੀ ਕਮੀ ਜਾਂ ਖ਼ਾਮੀ ਹੈ, ਉਸ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਵਲੋਂ ਖ਼ਾਸ ਤੌਰ 'ਤੇ ਸਫ਼ਾਈ ਪ੍ਰਬੰਧਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਗਿਆ ਕਿ ਨਗਰ ਕੀਰਤਨ ਦੇ ਰੂਟ 'ਤੇ ਸੁਰੱਖਿਆ, ਪੂਰੀ ਸਾਫ਼-ਸਫਾਈ, ਕੂੜੇਦਾਨ, ਦਰਖ਼ਤਾਂ ਦੀ ਛੰਗਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਲੰਗਰ ਵਾਲੇ ਸਥਾਨਾਂ 'ਤੇ ਸਫ਼ਾਈ ਅਤੇ ਕੂੜਾ ਨਿਪਟਾਰੇ ਦਾ ਵੀ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ ਟਰੈਫ਼ਿਕ ਮੈਨੇਜਮੈਂਟ ਅਤੇ ਫ਼ਸਟ ਏਡ ਸਹੂਲਤਾਂ ਨੂੰ ਵੀ ਪੂਰੀ ਤਰ੍ਹਾਂ ਤਿਆਰ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ ਕਿਲ੍ਹਾ ਮੁਬਾਰਕ ਵਿਚ ਸਥਿਤ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋਵੇਗਾ ਅਤੇ ਗੋਲੇਵਾਲਾ ਤੋਂ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ | ਇਹ ਨਗਰ ਕੀਰਤਨ ਫਿਰੋਜ਼ਪੁਰ ਛਾਉਣੀ-ਸ਼ੇਰ ਸ਼ਾਹ ਵਲੀ ਚੌਂਕ-ਭਾਸਕਰ ਚੌਕ-ਗੁਰਦੁਆਰਾ ਸਾਰਾਗੜ੍ਹੀ ਸਾਹਿਬ-ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜ਼ਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਪਹੁੰਚੇਗਾ | ਇਸ ਉਪਰੰਤ ਇਹ ਨਗਰ ਕੀਰਤਨ ਫ਼ਿਰੋਜ਼ਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫ਼ਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਅਲੌਕਿਕ ਨਗਰ ਕੀਰਤਨ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਨਿਧੀ ਕੁਮਦ ਬੰਬਾਹ, ਐਸ.ਡੀ.ਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਨਵੀਨ ਅਰੋੜਾ ਕਤਲ ਮਾਮਲੇ 'ਚ ਪੁਲਿਸ ਹੱਥ ਲੱਗੇ ਅਹਿਮ ਸੁਰਾਗ-ਦੋ ਗਿ੍ਫ਼ਤਾਰ, ਮੁੱਖ ਮੁਲਜ਼ਮ ਅਤੇ ਸ਼ੂਟਰਾਂ ਦੀ ਭਾਲ ਜਾਰੀ ਅਗਲੀ ਖ਼ਬਰ ਸਦਰ ਪੁਲਿਸ ਵਲੋਂ 545 ਗਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।