ਮੱਲਾਂਵਾਲਾ, 19 ਨਵੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਜ਼ਰੂਰੀ ਮੀਟਿੰਗ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਲਖਵਿੰਦਰ ਸਿੰਘ ਸੁਪਰ ਸਰਕਲ ਪ੍ਰਧਾਨ ਜ਼ੀਰਾ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਸਰਬ ਸੰਮਤੀ ਨਾਲ ਬਲਵਿੰਦਰ ਸਿੰਘ ਲੋਹਕੇ ਖ਼ੁਰਦ ਨੂੰ ਸਰਕਲ ਮੱਲਾਂਵਾਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ 23 ਨਵੰਬਰ ਦਾਣਾ ਮੰਡੀ ਦੀਨਾ ਕਾਗੜ ਨਜ਼ਦੀਕ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਜਾਣ ਵਾਸਤੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਇਸ ਮੌਕੇ ਲਖਵਿੰਦਰ ਸਿੰਘ ਸੁਪਰ ਸਰਕਲ ਪ੍ਰਧਾਨ ਜ਼ੀਰਾ, ਕੁੰਦਨ ਸਿੰਘ ਸਰਕਲ ਪ੍ਰਧਾਨ ਦਿਹਾਤੀ ਜ਼ੀਰਾ, ਜਸਵੰਤ ਸਿੰਘ ਪ੍ਰਧਾਨ ਸਰਕਲ ਮੱਲਾਂਵਾਲਾ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ | ਉਕਤ ਆਗੂਆਂ ਵਲੋਂ ਬਲਵਿੰਦਰ ਸਿੰਘ ਨੂੰ ਸੀਨੀ ਮੀਤ ਪ੍ਰਧਾਨ ਮੱਲਾਂਵਾਲਾ ਬਣਨ 'ਤੇ ਵਧਾਈ ਦਿੱਤੀ |