18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਸਰਕਾਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 20-11-2025
ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਵਲੋਂ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਵਿਚ ਗ੍ਰੰਥੀ ਸਿੰਘ ਭਾਈ ਮਲਕੀਤ ਸਿੰਘ ਅਤੇ ਸਕੂਲ ਸਟਾਫ਼ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਉਪਰੰਤ ਰਾਗੀ ਜਥੇ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪਿੰਡ, ਵਿਦਿਆਰਥੀਆਂ ਅਤੇ ਸਮਾਜ ਦੀ ਚੜ੍ਹਦੀ ਕਲਾ ਵਾਲੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ | ਪਿਛਲੇ ਢਾਈ ਮਹੀਨਿਆਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਦੀ ਮਦਦ ਲਈ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਅਤੇ ਸਕੂਲ ਸਟਾਫ਼ ਵਲੋਂ ਸ਼ੁਰੂ ਕੀਤੀ 'ਈਚ ਵਨ ਅਡਾਪਟ ਵਨ' ਮੁਹਿੰਮ ਰਾਹੀਂ ਵਿਦਿਆਰਥੀਆਂ ਦੀਆਂ ਫ਼ੀਸਾਂ, ਵਰਦੀਆਂ, ਸਟੇਸ਼ਨਰੀ, ਬੈਗ, ਮੈਡੀਕਲ ਕੈਂਪ ਅਤੇ ਹੋਰ ਲੋੜੀਂਦੀ ਰਾਹਤ ਸਮਗਰੀ ਮੁਹੱਈਆ ਕਰਵਾਉਣ ਦੇ ਮਹੱਤਵਪੂਰਨ ਕਾਰਜ ਵਿਚ ਅੱਗੇ ਆਉਣ ਵਾਲੀਆਂ ਪੰਜਾਬ ਦੀ ਆਵਾਜ਼ ਰੋਜ਼ਾਨਾ ਅਜੀਤ ਸਮੇਤ 30 ਤੋਂ ਵੱਧ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਸਿਰੋਪਾਉ, ਪ੍ਰਸ਼ੰਸਾ ਪੱਤਰ ਅਤੇ ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਗਿਵ ਐਂਡ ਗਰੋਅ ਫਾਊਾਡੇਸ਼ਨ ਦੇ ਸੰਸਥਾਪਕ ਜਸਜੀਤ ਸਿੰਘ ਮਲਿਕ, ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਤੋਂ ਸ੍ਰੀ ਬਿੰਦਰਾ ਅਤੇ ਅੰਮਿ੍ਤਪਾਲ ਸਿੰਘ, ਹੰਭਲਾ ਫਾਊਾਡੇਸ਼ਨ ਵਲੋਂ ਗੁਰਨਾਮ ਸਿੰਘ ਗਾਮਾ ਸਿੱਧੂ ਅਤੇ ਡਾ. ਸੁਰਜੀਤ ਸਿੰਘ ਸਿੱਧੂ, ਅਦਾਰਾ 'ਅਜੀਤ' ਗਰੁੱਪ ਆਫ਼ ਪਬਲੀਕੇਸ਼ਨ ਦੇ ਗੁਰਿੰਦਰ ਸਿੰਘ ਸਟੇਟ ਅਵਾਰਡੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੰਦਰਪਾਲ ਸਿੰਘ, ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਦਿੱਲੀ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਬਠਿੰਡਾ, ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਅਤੇ ਪਿ੍ੰਸੀਪਲ ਡਾ. ਸੁਮਨ ਲਤਾ, ਰੋਟਰੀ ਕਲੱਬ ਤੋਂ ਅਸ਼ੋਕ ਬਹਿਲ ਅਤੇ ਦਸਮੇਸ਼ ਸਿੰਘ ਸੇਠੀ, ਫ਼ਿਰੋਜ਼ਪੁਰ ਫਾਊਾਡੇਸ਼ਨ ਦੇ ਵਿਕਾਸ ਪਾਸੀ, ਰੋਟਰੀ ਕਲੱਬ ਗੋਨਿਆਣਾ ਮਿਡ ਟਾਊਨ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਮਰਜੀਤ ਕੌਰ ਮੱਖੂ, ਐਨ.ਆਰ.ਆਈ ਜਸਪ੍ਰੀਤ ਕੌਰ ਤਲਵੰਡੀ ਭਾਈ, ਏਅਰਟੈੱਲ ਭਾਰਤੀ ਫਾਊਾਡੇਸ਼ਨ ਅਤੇ ਹੰਸ ਰਾਜ ਮੋਫ਼ਰ ਪ੍ਰਧਾਨ ਮੁਸਲਿਮ ਫ਼ਰੰਟ ਪੰਜਾਬ ਆਦਿ ਸੰਸਥਾਵਾਂ ਅਤੇ ਦਾਨੀ ਸੱਜਣ ਜਿਨ੍ਹਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ 30 ਹੜ੍ਹ ਪ੍ਰਭਾਵਿਤ ਸਕੂਲਾਂ ਦੇ 3200 ਤੋਂ ਵੱਧ ਵਿਦਿਆਰਥੀਆਂ ਦੀ ਲਗਭਗ 35 ਲੱਖ ਰੁਪਏ ਤੋਂ ਵੱਧ ਦੀ ਮਦਦ ਸੰਭਵ ਹੋਈ, ਦਾ ਧੰਨਵਾਦ ਕੀਤਾ ਗਿਆ | ਡਿਪਟੀ ਡੀ.ਈ.ਓ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਇਹਨਾਂ ਸੰਸਥਾਵਾਂ ਤੋਂ ਇਲਾਵਾ ਗੱਟੀ ਰਾਜੋ ਕੇ ਸਕੂਲ ਦੇ ਸਟਾਫ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਰਹੀ | ਇਸ ਮੌਕੇ ਬੀ.ਐੱਸ.ਐੱਫ. ਦੇ ਡਿਪਟੀ ਕਮਾਡੈਂਟ ਗੁਰਨਾਮ ਸਿੰਘ, ਕੰਪਨੀ ਕਮਾਡੈਂਟ ਮਹੇਸ਼ ਵਰਮਾ, ਡਾ. ਰੂਪ ਸਿੰਘ, ਕਪਿਲ ਸਾਨਣ ਬੀ.ਐਨ.ਓ, ਅਸ਼ਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਸੁਖਵਿੰਦਰ ਕੌਰ ਐੱਸ.ਬੀ.ਐੱਸ ਨਰਸਿੰਗ ਕਾਲਜ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਸਕੂਲ ਕਮੇਟੀ ਦੇ ਅਹੁਦੇਦਾਰ, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੇ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਦੇ ਸਮੂਹ ਸਟਾਫ਼ ਪਿ੍ਅੰਕਾ ਜੋਸ਼ੀ, ਨੀਰੂ ਸ਼ਰਮਾ, ਗੀਤਾ, ਸੂਚੀ ਜੈਨ, ਸ਼ਵੇਤਾ ਅਰੋੜਾ, ਪ੍ਰਵੀਨ ਬਾਲਾ, ਸਰੂਚੀ ਮਹਿਤਾ, ਪਿ੍ਤਪਾਲ ਸਿੰਘ, ਦਵਿੰਦਰ, ਅਰੁਣ ਕੁਮਾਰ, ਮਨਦੀਪ ਸਿੰਘ, ਵਿਸ਼ਾਲ ਗੁਪਤਾ, ਜਗਦੀਸ਼ ਚੰਦਰ, ਵਿਜੇ ਭਾਰਤੀ, ਮਹਿਮਾ, ਨੀਤੀਕਾ ਚਾਵਲਾ, ਕਮਲਦੀਪ ਕੌਰ, ਬਲਜੀਤ ਕੌਰ, ਕੰਚਨ, ਨੈਨਸੀ, ਕਰਨ ਸਿੰਘ, ਗਗਨਦੀਪ ਸਿੰਘ, ਰਜਨੀ ਅਤੇ ਕੈਂਪਸ ਮੈਨੇਜਰ ਕਸ਼ਮੀਰ ਸਿੰਘ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ | ਸਮਾਗਮ ਦੇ ਅੰਤ ਵਿਚ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਸਕੂਲ ਇੰਚਾਰਜ ਤਜਿੰਦਰ ਸਿੰਘ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਨੇ ਖੇਤਾਂ ਵਾਲੀ ਬਿਜਲੀ 8 ਘੰਟੇ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਭੁਪਿੰਦਰ ਸਿੰਘ ਭਿੰਦਾ ਕਾਂਗਰਸ ਐੱਸ. ਸੀ. ਸੈੱਲ ਦੇ ਬਲਾਕ ਚੇਅਰਮੈਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।