18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੈਸਿਆਂ ਦੀ ਮੰਗ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ-ਪਤੀ ਅਤੇ ਸੱਸ ਨਾਮਜ਼ਦ

ਅਜੀਤ ਡੈਸਕ 20-11-2025
ਜ਼ੀਰਾ,19 ਨਵੰਬਰ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਦਹੇਜ ਦੀ ਮੰਗ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਸੁੱਖੇਵਾਲਾ ਨਿਵਾਸੀ ਇਕ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਤੇ ਉਸ ਦੇ ਪਤੀ ਅਤੇ ਸੱਸ ਨੂੰ ਪਰਚੇ ਵਿਚ ਨਾਮਜ਼ਦ ਕੀਤਾ ਹੈ | ਜਸਵੀਰ ਕੌਰ ਪਤਨੀ ਓਮ ਪ੍ਰਕਾਸ਼ ਵਾਸੀ ਗੁਰੂ ਤੇਗ਼ ਬਹਾਦਰ ਨਗਰ ਜ਼ੀਰਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਮੇਰੇ ਤਿੰਨ ਬੱਚੇ ਹਨ | ਜਿਨ੍ਹਾਂ ਵਿਚੋਂ ਵੱਡਾ ਲੜਕਾ ਰਾਜਵਿੰਦਰ ਸਿੰਘ, ਉਸ ਤੋਂ ਛੋਟੀ ਲੜਕੀ ਕੋਮਲ ਕੌਰ ਅਤੇ ਸਭ ਤੋ ਛੋਟਾ ਲੜਕਾ ਕਰਮਜੀਤ ਸਿੰਘ ਹੈ | ਉਸ ਨੇ ਅੱਗੇ ਦੱਸਿਆ ਕਿ ਅਸੀਂ ਆਪਣੀ ਲੜਕੀ ਕੋਮਲ ਕੌਰ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਸਾਜਨ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਸੁੱਖੇਵਾਲਾ (ਜ਼ੀਰਾ) ਨਾਲ ਕੀਤਾ ਸੀ ਅਤੇ ਵਿਆਹ ਸਮੇਂ ਆਪਣੀ ਲੜਕੀ ਨੂੰ ਘਰੇਲੂ ਵਰਤੋਂ ਦਾ ਸਮਾਨ ਦਾਜ ਵਿਚ ਦੇ ਦਿੱਤਾ ਸੀ, ਪਰ ਮੇਰੀ ਲੜਕੀ ਦਾ ਸਹੁਰਾ ਪਰਿਵਾਰ ਲੜਕੀ ਨੂੰ ਹੋਰ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ | ਉਸ ਨੇ ਦੱਸਿਆ ਕਿ ਮਿਤੀ 18-11-2025 ਨੂੰ ਮੇਰੀ ਲੜਕੀ ਕੋਮਲ ਕੌਰ ਤੋਂ ਉਸ ਦੀ ਸੱਸ ਨਿੰਮੋ ਅਤੇ ਪਤੀ ਸਾਜਨ 25 ਹਜ਼ਾਰ ਰੁਪਏ ਦੀ ਮੰਗ ਕੀਤੀ ਜਿਸ ਬਾਰੇ ਲੜਕੀ ਨੇ ਸਵੇਰੇ ਆਪਣੇ ਪਤੀ ਦੇ ਫੋਨ ਤੋਂ ਮੈਨੂੰ ਫੋਨ ਕਰਕੇ ਸਾਰੀ ਗੱਲ ਦੱਸੀ ਸੀ | ਜਸਵੀਰ ਕੌਰ ਨੇ ਹੋਰ ਦੱਸਿਆ ਕਿ ਮੇਰੀ ਲੜਕੀ ਦਾ ਸਹੁਰਾ ਪਰਿਵਾਰ ਉਸ ਨਾਲ ਲੜਾਈ ਝਗੜਾ ਕਰਦੇ ਰਹੇ ਸਨ | ਜਿਸ ਕਰਕੇ ਇਹਨਾਂ ਤੋਂ ਦੁਖੀ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨਾਲ ਉਸ ਦੀ ਮੌਤ ਹੋ ਗਈ | ਜਸਵੀਰ ਕੌਰ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਉਸ ਦੀ ਧੀ ਕੋਮਲ ਕੌਰ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਸਾਜਨ ਅਤੇ ਸੱਸ ਨਿੰਮੋ ਵਾਸੀਆਨ ਪਿੰਡ ਸੁੱਖੇਵਾਲਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਚਿੱਟਾ ਪੀਂਦਾ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।