18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਹੜ੍ਹ ਪੀੜਤ ਪਿੰਡਾਂ, ਸਕੂਲਾਂ 'ਚ ਬੈਗ ਅਤੇ ਸਟੇਸ਼ਨਰੀ ਵੰਡੀ <br/>

ਅਜੀਤ ਡੈਸਕ 20-11-2025
ਜ਼ੀਰਾ, 19 ਨਵੰਬਰ (ਪ੍ਰਤਾਪ ਸਿੰਘ ਹੀਰਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਦੀ ਅਗਵਾਈ ਵਿਚ ਹੜ੍ਹ ਪੀੜਤ ਇਲਾਕਿਆਂ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਲਗਾਤਾਰ ਮਦਦ ਕੀਤੀ ਜਾ ਰਹੀ ਹੈ | ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਲਾਮੇਘਾ ਕਾਲੂਵਾਲਾ ਟੇਢੀ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਭੰਮਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਨਿਹਾਲੇ ਵਾਲਾ ਵਿਚ ਪੜ੍ਹਦੇ 300 ਦੇ ਕਰੀਬ ਵਿਦਿਆਰਥੀਆਂ ਨੂੰ ਕਾਪੀਆਂ ਪੈਨ ਪੈਨਸਲਾਂ ਅਤੇ ਬੈਗ ਵੰਡੇ ਗਏ | ਉਹਨਾਂ ਕਿਹਾ ਕਿ ਜਥੇਬੰਦੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਅÏਖੇ ਸਮੇਂ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ | ਇਸ ਦੌਰਾਨ ਸਕੂਲ ਅਧਿਆਪਕਾਂ ਨੇ ਡੀ.ਟੀ..ਐਫ ਦੇ ਜ਼ਿਲ੍ਹਾ ਆਗੂਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਨਾਲ ਵਿਦਿਆਰਥੀਆਂ ਦੇ ਮਨੋਬਲ ਨੂੰ ਹੋਰ ਮਜ਼ਬੂਤੀ ਮਿਲੀ ਹੈ |

ਪਿਛਲੀ ਖ਼ਬਰ ਝੋਕ ਹਰੀ ਹਰ ਦੇ ਦੁਕਾਨਦਾਰਾਂ ਅਤੇ ਇਲਾਕੇ ਦੇ ਲੋਕਾਂ ਦੇ ਸੰਘਰਸ਼ ਦੀ ਜਿੱਤ-ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ ਅਗਲੀ ਖ਼ਬਰ ਨਿਸ਼ਾਨੇਬਾਜ਼ ਕੇਸ਼ਵ ਚੌਹਾਨ ਖੇਲੋ ਇੰਡੀਆ ਦੇ ਪੰਜਾਬ ਸਟੇਟ ਕਨਵੀਨਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।