18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੀ. ਐੱਸ. ਈ. ਬੀ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ- ਮੁਲਾਜ਼ਮ ਮੰਗਾਂ ਸੰਬੰਧੀ ਵਿਚਾਰ ਚਰਚਾ <br/>

ਅਜੀਤ ਡੈਸਕ 20-11-2025
ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਸਰਕਲ ਕਮੇਟੀ ਦੀ ਮੀਟਿੰਗ ਅਸ਼ਵਨੀ ਕੁਮਾਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਕੀਤੀ ਗਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਅਤੇ ਪੰਜਾਬ ਸਰਕਾਰ ਨੂੰ ਦਿੱਤੇ ਹੋਏ ਮੰਗ-ਪੱਤਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਲਖਬੀਰ ਸਿੰਘ ਅਤੇ ਜੋਨ ਦੇ ਆਗੂ ਬਲਕਾਰ ਸਿੰਘ ਭੁੱਲਰ, ਸਰਕਲ ਪ੍ਰਧਾਨ ਅਸ਼ਵਨੀ ਕੁਮਾਰ, ਸਰਕਲ ਸਕੱਤਰ ਸੁਖਚੈਨ ਸਿੰਘ, ਸਵਰਨ ਸਿੰਘ, ਤਰਲੋਚਨ ਸਿੰਘ, ਸੁਖਦੇਵ ਸਿੰਘ, ਧਰਮ ਦੇਵ ਰਾਮ, ਰਾਕੇਸ਼ ਸੈਣੀ, ਬਲਬੀਰ ਸਿੰਘ, ਕੁਲਦੀਪ ਸਿੰਘ, ਰੌਸ਼ਨ ਲਾਲ ਆਗੂ ਸਾਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆ ਮੰਗਾਂ ਨੂੰ ਟਾਲ ਮਟੋਲ ਕਰਕੇ ਸਮਾਂ ਟਪਾ ਰਹੀ ਹੈ ਤਾਂ ਕਿ ਨਵੇਂ ਮੁਲਾਜ਼ਮਾਂ ਨੂੰ ਪੁਰਾਣੇ ਮੁਲਾਜ਼ਮਾਂ ਵਾਂਗ ਪੈਨਸ਼ਨ ਦਿੱਤੀ ਜਾਵੇ, ਹਜ਼ਾਰਾਂ ਖ਼ਾਲੀ ਪਈਆਂ ਪੋਸਟਾਂ ਭਰੀਆਂ ਜਾਣ, 16 ਪ੍ਰਤੀਸ਼ਤ ਡੀ.ਏ ਦੀਆਂ ਬਕਾਇਆਂ ਪਿਆ ਕਿਸ਼ਤਾਂ ਜਲਦੀ ਤੋਂ ਜਲਦੀ ਦਿੱਤੀਆਂ ਜਾਣ, ਡੈੱਥ ਕੇਸ ਦੇ ਆਧਾਰ 'ਤੇ ਮਿ੍ਤਕਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸੀ.ਐੱਚ.ਬੀ ਅਤੇ ਪੈਸਕੋ ਕੰਪਨੀਆਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਬਿਜਲੀ ਕਰਮਚਾਰੀਆਂ ਦੇ ਸਕੇਲਾਂ ਦਾ ਬਣਦਾ ਬਕਾਇਆਂ ਜਲਦੀ ਦਿੱਤਾ ਜਾਏ, ਪਾਰਟ ਟਾਈਮ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਬਿਜਲੀ ਘਰਾਂ ਵਿਚ ਸਟਾਫ਼ ਪੂਰਾ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਬਿਜਲੀ ਕਰਮਚਾਰੀ ਮਜਬੂਰ ਹੋ ਕੇ ਧਰਨੇ ਮੁਜ਼ਾਹਰੇ ਕਰਨਗੇ |

ਪਿਛਲੀ ਖ਼ਬਰ ਸੀ.ਓ.ਪੀ.ਡੀ. ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਝੋਕ ਹਰੀ ਹਰ ਦੇ ਦੁਕਾਨਦਾਰਾਂ ਅਤੇ ਇਲਾਕੇ ਦੇ ਲੋਕਾਂ ਦੇ ਸੰਘਰਸ਼ ਦੀ ਜਿੱਤ-ਤਿੰਨ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।