04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਡੈਂਟਲ ਕੈਂਪ ਲਗਾਇਆ <br/>

ਅਜੀਤ ਡੈਸਕ 21-11-2025
ਫ਼ਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਜ਼ਾਮਨੀ ਸਾਹਿਬ, ਬਾਜ਼ੀਦਪੁਰ ਵਿਖੇ ਇਕ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਸ ਖ਼ਾਸ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤ ਨੇ ਪਹੁੰਚ ਕੇ ਕੈਂਪ ਦਾ ਲਾਭ ਲਿਆ | ਕੈਂਪ ਦੌਰਾਨ ਡਾ. ਗਗਨ ਹਾਂਡਾ ਅਤੇ ਡਾ. ਸੁਮੇਰ ਕੰਬੋਜ ਨੇ ਆਏ ਹੋਏ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਇਲਾਜ ਬਾਰੇ ਸਲਾਹ ਦਿੱਤੀ | ਡਾਕਟਰਾਂ ਨੇ ਲੋਕਾਂ ਨੂੰ ਨਿਯਮਿਤ ਦੰਦਾ ਜਾਂਚ ਅਤੇ ਸਫ਼ਾਈ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ | ਇਸੇ ਮੌਕੇ ਕਾਲਜ ਦੇ ਪੀ.ਆਰ.ਓ. ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵਲੋਂ ਮਰੀਜ਼ਾਂ ਨੂੰ ਟੂਥਪੇਸਟ, ਟੂਥਬਰਸ਼ ਅਤੇ ਲੋੜੀਂਦੀਆਂ ਦਵਾਈਆਂ ਵੰਡੀਆਂ ਗਈਆਂ, ਤਾਂ ਜੋ ਉਹ ਘਰ 'ਚ ਵੀ ਆਪਣੀ ਦੰਦਾਂ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਕਰ ਸਕਣ | ਇਸ ਪ੍ਰੋਗਰਾਮ ਦਾ ਮੇਨ ਉਦੇਸ਼ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ ਸੇਵਾ ਅਤੇ ਸਿਹਤ ਜਾਗਰੂਕਤਾ ਨੂੰ ਪ੍ਰੋਤਸਾਹਿਤ ਕਰਨਾ ਸੀ |

ਪਿਛਲੀ ਖ਼ਬਰ ਜੇ.ਕੇ ਐੱਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਭਾਰਤ ਨੂੰ ਜਾਣੋ ਮੁਕਾਬਲਾ' ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਇੰਜੀਨੀਅਰ 26 ਤੋਂ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।