04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਅਜੀਤ ਡੈਸਕ 21-11-2025
ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਫ਼ਿਰੋਜਪੁਰ ਸ਼ਹਿਰ ਵਿਖੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜੋਗਾ ਸਿੰਘ ਖਹਿਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਹਾਜ਼ਰ ਹੋਏ ਕਿਸਾਨ ਆਗੂਆਂ ਨੇ ਕੁੱਝ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਮੁੱਦਿਆਂ ਬਾਰੇ ਵਿਚਾਰ ਚਰਚਾ ਕਰਦਿਆਂ ਪੈੱ੍ਰਸ ਸਕੱਤਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਜੋ ਕੇਂਦਰ ਸਰਕਾਰ ਬਿਜਲੀ ਐਕਟ 2025 ਲਾਗੂ ਕਰਨਾ ਚਾਹੁੰਦੀ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਉਸ ਦੀ ਨਿਖੇਧੀ ਕਰਦੀ ਹੈ | ਇਕ ਜੋ ਕਿ ਕਿਸਾਨਾਂ ਨੂੰ ਟਿਊਬਲਾਂ ਵਾਲੀ ਬਿਜਲੀ ਨਿਰਵਿਘਨ ਦਿੱਤੀ ਜਾਵੇ ਅਤੇ ਥੋੜ੍ਹੀ ਸਪਲਾਈ ਕਾਰਨ ਕਿਸਾਨਾਂ ਨੂੰ ਵਾਰ-ਵਾਰ ਪਾਣੀ ਭਰਨਾ ਪੈਂਦਾ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੁੰਦਾ ਹੈ | ਕੇਂਦਰ ਸਰਕਾਰ ਹੜ੍ਹਾਂ ਦਾ ਮੁਆਵਜ਼ਾ ਪੰਜ ਕਿੱਲਿਆਂ ਦੇ ਹਿਸਾਬ ਨਾਲ ਦੇ ਰਹੀ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਕਿਸਾਨ ਦੇ ਕਿੱਲਿਆਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜੋ ਕਿਸਾਨ ਕੱਚੀਆਂ ਜ਼ਮੀਨਾਂ ਵਾਲੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਹਨ, ਉਨ੍ਹਾਂ ਨੂੰ ਜਲਦੀ ਕਰਵਾਇਆ ਜਾਵੇ ਅਤੇ ਜੋ ਕਿ ਵਿਦਿਆਰਥੀ ਦੀਆਂ ਮੁਸ਼ਕਲਾਂ ਹੱਲ ਹੋ ਜਾਣ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਦੀ ਹਮਾਇਤ ਕਰਦੀ ਹੈ | ਇਸ ਮੌਕੇ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਜੋਗਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਬਲਾਕ ਪ੍ਰਧਾਨ ਗੁਰਮੇਲ ਸਿੰਘ, ਗੁਰਕੀਰਤ ਸਿੰਘ, ਵਣ ਸਿੰਘ ਕੈਸ਼ੀਅਰ, ਦਲੀਪ ਸਿੰਘ ਰੁਕਨਾ ਬੇਗੂ, ਪਰਮਜੀਤ ਸਿੰਘ ਨੂਰਪਰ ਸੇਠਾਂ, ਨਰਿੰਦਰ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਗੁਰਜੀਤ ਸਿੰਘ ਸੰਧੂ, ਹਰਵਿੰਦਰ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੀਰਤਨ ਦਾ ਫਿਰੋਜ਼ਪੁਰ ਪਹੁੰਚਣ 'ਤੇ ਸਿੱਖਿਆ ਵਿਭਾਗ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਜੇ.ਕੇ ਐੱਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਭਾਰਤ ਨੂੰ ਜਾਣੋ ਮੁਕਾਬਲਾ' ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।