ਫਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)- ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਨਗਰ ਕੀਰਤਨ ਦਾ ਫ਼ਿਰੋਜ਼ਪੁਰ ਪਹੁੰਚਣ 'ਤੇ ਜਿੱਥੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸ਼ਹਿਰ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਉੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਦੀ ਰਹਿਨੁਮਾਈ ਹੇਠ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਬੈਂਡ ਦੀਆਂ ਧੁਨਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਦਾ ਫਿਰੋਜ਼ਪੁਰ ਪਹੁੰਚਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ ਸਤਿੰਦਰ ਸਿੰਘ ਦੀ ਅਗਵਾਈ ਵਿਚ ਵੱਖ ਵੱਖ ਸਕੂਲ ਮੁਖੀਆਂ ਤੇ ਅਧਿਆਪਕਾਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਅਤੇ ਗੁਰੂ ਰਾਮਦਾਸ ਪਬਲਿਕ ਸਕੂਲ ਅਰਮਾਨਪੁਰਾ ਦੇ ਬੱਚਿਆਂ ਨੇ ਬੈਂਡ-ਵਾਜੇ ਨਾਲ ਨਗਰ ਕੀਰਤਨ ਨੂੰ ਸਲਾਮੀ ਦਿੱਤੀ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਸਤਿੰਦਰ ਸਿੰਘ ਨੇ ਦੱਸਿਆ ਕਿ 350 ਸਾਲਾ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਲਈ ਫਿਰੋਜ਼ਪੁਰ-ਫਰੀਦਕੋਟ ਰੋਡ 'ਤੇ ਪਿੰਡ ਗੋਲੇਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਅਤੇ ਗੁਰੂ ਰਾਮ ਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਬੱਚਿਆਂ ਵਲੋਂ ਸਵਾਗਤ ਕੀਤਾ ਗਿਆ | ਇਸ ਉਪਰੰਤ ਫਿਰੋਜ਼ਪੁਰ ਛਾਉਣੀ ਪਹੁੰਚਣ 'ਤੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਡੀ.ਸੀ.ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ, ਐੱਸ.ਓ.ਈ. ਫਿਰੋਜ਼ਪੁਰ, ਦੇਵ ਸਮਾਜ ਮਾਡਲ ਸਕੂਲ, ਫਿਰੋਜ਼ਪੁਰ ਅਤੇ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਦੀਆਂ ਬੈਂਡ ਟੀਮਾਂ ਵਲੋਂ ਮਨੋਹਰ ਧੁਨਾਂ ਤੇ ਸੜਕ ਦੇ ਦੋਵੇਂ ਪਾਸੇ ਖੜ੍ਹੇ ਸਨ ਸ਼ਾਇਨ ਸਕੂਲ ,ਕੰਟੋਨਮੈਂਟ ਬੋਰਡ ਸਕੂਲ, ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਐਮ ਐਲ ਐਮ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਹ ਸਮੁੱਚੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਰਵੀਇੰਦਰ ਸਿੰਘ ਨੋਡਲ ਇੰਚਾਰਜ ਦੀ ਅਗਵਾਈ ਹੇਠ ਸਰਬਜੀਤ ਸਿੰਘ ਭਾਵੜਾ ਅਤੇ ਰਜਿੰਦਰ ਸਿੰਘ ਰਾਜਾ ਸਹਾਇਕ ਕੋਆਰਡੀਨੇਟਰ ਦੀ ਨਿਗਰਾਨੀ ਹੇਠ ਨੇਪਰੇ ਚਾੜਿ੍ਹਆ ਗਿਆ | ਇਸ ਮੌਕੇ ਅਕਸ਼ ਕੁਮਾਰ ਡੀ.ਐਮ ਸਪੋਰਟਸ, ਰਵੀ ਇੰਦਰ ਸਿੰਘ ਸਟੇਟ ਅਵਾਰਡੀ, ਸਰਬਜੀਤ ਸਿੰਘ ਭਾਵਨਾ, ਨਵੀਇੰਦਰ ਕੁਮਾਰ ਨਵੀਂ ਕੰਬੋਜ, ਤਰਸੇਮ ਅਰਮਾਨ, ਲੈਕਚਰਾਰ ਜਸਵੀਰ ਕੌਰ ਤੇ ਪੂਨਮ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਅਧਿਆਪਕਾਂ ਵਲੋਂ ਵੀ ਹਾਜ਼ਰੀਆਂ ਭਰੀਆਂ ਗਈਆਂ |