ਗੋਲੂ ਕਾ ਮੋੜ, 20 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸੇਂਟ ਰਾਉ ਦਾਸ ਗੁਰੂਕੁਲ ਗੋਲੂ ਕਾ ਮੋੜ ਦੇ ਵਿਦਿਆਰਥੀਆਂ ਦੇ 2 ਰੋਜ਼ਾ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡਾਂ ਦੇ ਪਹਿਲੇ ਦਿਨ ਯੂ.ਕੇ.ਜੀ ਜਮਾਤ ਤੱਕ ਦੇ ਬੱਚਿਆਂ ਵਿਚ ਸਾਧਾਰਨ ਦੌੜਾਂ ਅਤੇ ਛੋਟੀਆਂ ਖੇਡਾਂ ਕਰਵਾਈਆਂ ਗਈਆਂ | ਖੇਡਾਂ ਦੇ ਦੂਸਰੇ ਦਿਨ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਐਥਲੈਟਿਕਸ ਮੁਕਾਬਲੇ, ਖੋ-ਖੋ, 100 ਮੀਟਰ 400 ਮੀਟਰ ਦੌੜਾਂ, ਰੱਸਾਕਸ਼ੀ, ਸਪੂਨ ਰੇਸ, ਚੇਅਰ ਰੇਸ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਸੰਨਤਾ ਰਾਣੀ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਿਹਤ ਤਾਂ ਮਜ਼ਬੂਤ ਹੁੰਦੀ ਹੀ ਹੈ, ਨਾਲ਼ ਹੀ ਰਲ ਕੇ ਚੱਲਣ, ਅਨੁਸ਼ਾਸਨ ਅਤੇ ਖੇਡ ਭਾਵਨਾ ਵੀ ਵਿਕਸਿਤ ਹੁੰਦੀ ਹੈ |