04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ

ਅਜੀਤ ਡੈਸਕ 21-11-2025
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਸਟੇਟ ਕਮੇਟੀ ਦੇ ਫ਼ੈਸਲੇ ਬਾਰੇ ਦੱਸਿਆ ਕਿ ਮਿਤੀ 23 ਨਵੰਬਰ ਨੂੰ ਗ਼ਦਰ ਲਹਿਰ ਦੀ ਸ਼ਹੀਦ ਬੀਬੀ ਗੁਲਾਬ ਕੌਰ ਦਾ 100ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਬਖਸ਼ੀ ਵਾਲਾ ਵਿਖੇ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ | ਮੋਗਾ ਜ਼ਿਲ੍ਹਾ ਕਮੇਟੀ ਨੇ ਉਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਦੀ ਸ਼ਮੂਲੀਅਤ ਕਰਾਉਣ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਦੱਸਿਆ ਕਿ 26 ਨਵੰਬਰ ਨੂੰ ਜੇਤੂ ਦਿੱਲੀ ਕਿਸਾਨ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਮਨਾਉਣ ਲਈ ਐਸ.ਕੇ.ਐਮ. ਵਿਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਸੈਕਟਰ-34 ਦੁਸਹਿਰਾ ਗਰਾਊਾਡ ਵਿਚ ਜੋ ਸਾਂਝੇ ਧਰਨੇ ਦਾ ਪ੍ਰੋਗਰਾਮ ਦਿੱਤਾ ਜਾ ਰਿਹਾ ਹੈ ਉਸ ਵਿਚ ਮੋਗਾ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਨੌਜਵਾਨ ਤੇ ਭੈਣਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ | ਮੀਟਿੰਗ ਵਿਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ, ਗੁਰਦੇਵ ਸਿੰਘ ਕਿਸ਼ਨਪੁਰਾ, ਬੂਟਾ ਸਿੰਘ ਭਾਗੀਕੇ, ਜਗਜੀਤ ਸਿੰਘ ਕੋਕਰੀ, ਜਸਵਿੰਦਰ ਸਿੰਘ ਸ਼ਿੰਦਾ, ਸੁਖਵਿੰਦਰ ਸਿੰਘ, ਕਾਲਾ ਲੰਗੇਆਣਾ, ਗੁਰਦਾਸ ਸਿੰਘ ਸੇਖਾ ਕਲਾਂ, ਹਰਮੇਲ ਸਿੰਘ ਘਾਲੀ ਸਮਾਲਸਰ, ਕੇਵਲ ਕਿ੍ਸ਼ਨ ਬੱਧਨੀ ਤੇ ਕਾਕਾ ਸਿੰਘ ਮਾਛੀਕੇ ਸ਼ਾਮਿਲ ਸਨ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਨੇ ਪੰਜਾਬ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।