ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਨੌਵੇਂ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 23 ਨਵੰਬਰ ਨੂੰ ਦੀਨਾ ਕਾਂਗੜ ਵਿਖੇ ਸ਼ਹਾਦਤ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਅਤੇ ਇੰਚਾਰਜ ਮਾਲਵਾ ਜ਼ੋਨ ਵਰਿੰਦਰ ਸਿੰਘ ਬਿੰਨੀ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖੀ ਹੱਕਾਂ ਦੀ ਰਾਖੀ ਕਰਦੇ ਹੋਏ ਉਸ ਸਮੇਂ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣਦੇ ਹੋਏ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਜ਼ੁਲਮ ਖ਼ਿਲਾਫ਼ ਸ਼ਹਾਦਤ ਦਿੱਤੀ ਸੀ, ਜਿਸ ਨੂੰ ਸਿੱਜਦਾ ਕਰਨਾ ਹਰ ਸਿੱਖ ਦਾ ਹੀ ਨਹੀਂ ਬਲਕਿ ਹਿੰਦੂਆਂ ਦੇ ਨਾਲ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਫ਼ਰਜ਼ ਬਣਦਾ ਹੈ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਵੱਡੇ ਪੱਧਰ 'ਤੇ 23 ਨਵੰਬਰ ਨੂੰ ਦੀਨਾ ਕਾਂਗੜ ਵਿਖੇ ਸ਼ਹਾਦਤ ਦਿਹਾੜਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਨੌਜਵਾਨਾਂ ਨੂੰ ਸਿੱਖੀ ਵਿਚ ਪਰਪੱਕ ਹੋ ਕੇ ਉਕਤ ਸਮਾਗਮ ਵਿਚ ਸ਼ਾਮਿਲ ਹੋਣ