03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਦਿਵਿਆਂਗਜਨ ਵਿਅਕਤੀਆਂ ਲਈ ਸਾਲ 2025 ਲਈ ਸਟੇਟ ਅਵਾਰਡ ਲਈ ਵੱਖ-ਵੱਖ ਕੈਟਾਗਰੀ ਦੀਆਂ ਅਰਜ਼ੀਆਂ ਦੀ ਮੰਗ

ਅਜੀਤ ਡੈਸਕ 21-11-2025
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-3 ਦਸੰਬਰ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੱਦੇਨਜ਼ਰ ਸਟੇਟ ਅਵਾਰਡ 2025 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਜਿਸ ਦੀ ਆਖ਼ਰੀ 25 ਨਵੰਬਰ ਹੈ | ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦਿੱਤੀ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਅਵਾਰਡ 2025 ਦੌਰਾਨ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿਨ੍ਹਾਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਸਟੇਟ ਅਵਾਰਡ ਲਈ ਵਿਚਾਰੇ ਜਾਣਗੇ | ਉਨ੍ਹਾਂ ਦੱਸਿਆ ਕਿ ਯੋਗ ਵਿਅਕਤੀ ਆਪਣੀਆਂ ਉਪਲਬਧੀਆਂ ਸਮੇਤ ਲੋੜੀਂਦੇ ਦਸਤਾਵੇਜ਼ ਤੇ ਅਰਜ਼ੀ ਡੀ.ਸੀ. ਕੰਪਲੈਕਸ, ਕਮਰਾ ਨੰ. 202, ਪਹਿਲੀ ਮੰਜ਼ਿਲ, ਸੀ.ਬਲਾਕ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਵਿਖੇ ਨਿਰਧਾਰਿਤ ਮਿਤੀ ਤੱਕ ਜਮਾਂ ਕਰਵਾ ਸਕਦੇ ਹਨ | ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਦੇ ਉਕਤ ਕਮਰਾ ਨੰਬਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੇ ਜੂਨੀਅਰ ਵਿੰਗ 'ਚ ਸ਼ੁਰੂ ਕਰਵਾਈ ਕਹਾਣੀ ਸੀਰੀਜ਼ <br/> ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਲੋਕਾਂ ਨੂੰ 1 ਕਰੋੜ 38 ਲੱਖ ਦੇ ਮੁਆਵਜ਼ੇ ਦੇ ਸਰਟੀਫਿਕੇਟ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।