08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਡਲ ਅਫ਼ਸਰ ਗੁਰਸਿਮਰਨ ਸਿੰਘ ਵੈਟਰਨਰੀ ਇੰਸਪੈਕਟਰ ਨੇ ਲਿਖਤੀ ਪੱਤਰ ਰਾਹੀਂ ਸੂਚਿਤ ਕੀਤਾ ਕਿ ਪੂਰਨ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੱਕਾ ਚਿਸ਼ਤੀ ਨੇ ਮਾਨਯੋਗ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਅਤੇ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ | ਜਾਂਚ ਅਧਿਕਾਰੀ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਕਰਤਾ ਨੋਡਲ ਅਫ਼ਸਰ ਅਜੈ ਸਿੰਘ ਨਹਿਰੀ ਪਟਵਾਰੀ ਨੇ ਲਿਖਤੀ ਪੱਤਰ ਰਾਹੀਂ ਸੂਚਿਤ ਕੀਤਾ ਕਿ ਸੁਮਿਤਰਾ ਰਾਣੀ ਪਤਨੀ ਹੰਸ ਰਾਜ ਵਾਸੀ ਹੌਜ਼ ਗੰਧੜ ਨੇ ਮਾਨਯੋਗ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਅਤੇ ਆਪਣੇ ਖੇਤ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਔਰਤਾਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂ ਜੋਈਆਂ 'ਚ ਕਰਵਾਏ ਬਲਾਕ ਪੱਧਰੀ ਕੁਇਜ਼ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।