08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਔਰਤਾਂ ਦਾ ਕਾਫ਼ਲਾ ਰਵਾਨਾ

ਅਜੀਤ ਡੈਸਕ 23-11-2025
ਅਬੋਹਰ, 22 ਨਵੰਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਔਰਤਾਂ ਦਾ ਕਾਫ਼ਲਾ ਮੁੱਖ ਮੰਤਰੀ ਦੀ ਚੰਡੀਗੜ੍ਹ ਕੋਠੀ ਦੇ ਘਿਰਾਓ ਲਈ ਰਵਾਨਾ ਹੋਇਆ | ਇਸ ਦੌਰਾਨ ਭਾਜਪਾ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਨੇ ਦੱਸਿਆ ਕਿ ਭਾਜਪਾ ਮਹਿਲਾ ਮੋਰਚੇ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਨਾ ਦਿੱਤੇ ਜਾਣ ਦੇ ਰੋਸ ਵਿਚ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਇਨਲਿਸਟਮੈਂਟ/ਆਊਟ ਸੋਰਸ ਕਾਮਿਆਂ ਦਾ ਪੱਕਾ ਰੁਜ਼ਗਾਰ ਕਰਨ ਵਾਲੀ ਪਾਲਿਸੀ ਲਾਗੂ ਕੀਤੀ ਜਾਵੇ-ਸਤਨਾਮ ਸਿੰਘ ਫਲੀਆਂਵਾਲਾ ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।