08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਇਨਲਿਸਟਮੈਂਟ/ਆਊਟ ਸੋਰਸ ਕਾਮਿਆਂ ਦਾ ਪੱਕਾ ਰੁਜ਼ਗਾਰ ਕਰਨ ਵਾਲੀ ਪਾਲਿਸੀ ਲਾਗੂ ਕੀਤੀ ਜਾਵੇ-ਸਤਨਾਮ ਸਿੰਘ ਫਲੀਆਂਵਾਲਾ

ਅਜੀਤ ਡੈਸਕ 23-11-2025
ਜਲਾਲਾਬਾਦ, 22 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ (ਰੈਗੂਲਰ ਮੁਲਾਜ਼ਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਸ਼ਾਮਲ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਮੁੱਖ ਮੰਗ ਸਮੇਤ ਹੋਰ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਪੁਰਅਮਨ ਢੰਗ ਨਾਲ ਸੰਘਰਸ਼ ਕਰ ਰਹੀ ਸਿਰਮੌਰ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਬਰਾਂਚ ਜਲਾਲਾਬਾਦ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਆਲਮ ਕੇ ਅਤੇ ਬਰਾਂਚ ਪ੍ਰਧਾਨ ਰਾਕੇਸ਼ ਹੀਰੇਵਾਲਾ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਪਾਰਕ ਜਲਾਲਾਬਾਦ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜ਼ਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ ਅਤੇ ਦਫ਼ਤਰੀ ਸਟਾਫ਼ ਤੋਂ ਸੁਖਚੈਨ ਸਿੰਘ ਸੋਢੀ ਨੇ ਕਿਹਾ ਕਿ ਕੈਬਨਿਟ-ਸਬ-ਕਮੇਟੀ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨਲਿਸਟਮੈਂਟ/ਆਊਟ ਸੋਰਸ ਕਾਮਿਆਂ ਦੇ ਪ੍ਰਤੀ ਜੋ ਪਾਲਿਸੀ ਤਿਆਰ ਕੀਤੀ ਗਈ ਹੈ, ਇਹ ਕਾਮਿਆ ਦੇ ਹਿਤ 'ਚ ਨਹੀਂ | ਇਸ ਲਈ ਸਾਡੀ ਯੂਨੀਅਨ ਪੰਜਾਬ ਸਰਕਾਰ ਪਾਸੋਂ ਮੰਗ ਕਰਦੀ ਹੈ ਕਿ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਨੂੰ ਵਿਭਾਗ ਵਿਚ ਸਿੱਧੇ ਕੰਟਰੈਕਟ ਤੇ ਲੈਣ ਦੀ ਪ੍ਰਪੋਜਲ ਭੇਜੀ ਜਾਵੇ ਅਤੇ ਬੇਲੋੜੀਆਂ ਸ਼ਰਤਾਂ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਵਲੋਂ ਉਲੀਕੇ 2, 3 ਅਤੇ 4 ਦਸੰਬਰ 2025 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਆਪਣੇ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਸਬ ਡਿਵੀਜ਼ਨ ਪੱਧਰੀ ਲਗਾਤਾਰ ਦਿਨ-ਰਾਤ ਦੇ ਧਰਨੇ ਦਿੱਤੇ ਜਾਣਗੇ | ਜਿਸ ਤਹਿਤ ਅੱਜ ਇੱਥੇ ਮੀਟਿੰਗ ਕਰਨ ਉਪਰੰਤ ਵਾਟਰ ਸਪਲਾਈ ਦਫ਼ਤਰ ਗੁੰਮਾਨੀਵਾਲਾ (ਜਲਾਲਾਬਾਦ) ਵਿਚ ਲਗਾਤਾਰ ਦਿਨ-ਰਾਤ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਨੇ ਕਿਹਾ ਕਿ ਵਾਟਰ ਸਪਲਾਈ ਸਕੀਮਾਂ ਤੇ ਲੋੜੀਂਦੇ ਕੰਮ, ਲੀਕੇਜ ਆਦਿ ਕਰਵਾਉਣ ਵਿਚ ਵਰਕਰਾਂ ਨੂੰ ਭਾਰੀ ਮੁਸ਼ਕਲ ਆ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਿੱਥੇ ਵਰਕਰ ਕੰਮ ਕਰਦੇ ਹਨ, ਉਨ੍ਹਾਂ ਸਕੀਮਾਂ ਤੇ ਰੈਵੀਨਿਊ ਇਕੱਠਾ ਕਰਨ ਲਈ ਮੋਟੀਵੇਟਰਾਂ ਜਾਂ ਕਿਸੇ ਹੋਰ ਦੀ ਡਿਊਟੀ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੀ. ਓ. ਸਟਾਫ਼ ਨੇ 2 ਭਗੌੜੇ ਕੀਤੇ ਗਿ੍ਫਤਾਰ ਅਗਲੀ ਖ਼ਬਰ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਔਰਤਾਂ ਦਾ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।