08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਲੁੱਟ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-11-2025
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਰਾਜਸਥਾਨ ਦੀ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਨਾਲ ਹੋਈ ਲੱੁਟ ਦੇ ਮਾਮਲੇ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲਾੋ ਹੁਣ ਲਗਾਤਾਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾ ਦੀ ਭਾਲ ਕੀਤੀ ਜਾ ਰਹੀ ਹੈ | ਦੱਸਿਆ ਜਾਂਦਾ ਹੈ ਕਿ 20 ਨਵੰਬਰ ਨੂੰ ਸ਼ਾਮ ਵੇਲੇ ਰਾਜਸਥਾਨ ਦੀ ਇਕ ਫਾਈਨਾਂਸ ਕੰਪਨੀ ਜੋ ਕਿ ਪਿੰਡਾਂ ਦੀਆਂ ਔਰਤਾਂ ਨੂੰ ਲੋਨ ਦਿੰਦੀ ਹੈ, ਦੇ ਦੋ ਮੁਲਾਜ਼ਮ ਨਵੀਨ ਸ਼ਰਮਾ ਅਤੇ ਇਜਮਾਮੁਲ ਹੱਕ ਜੋ ਕਿ ਲੋਨ ਦੀਆਂ ਕਿਸ਼ਤਾਂ ਇਕੱਠੀਆਂ ਕਰਨ ਲਈ ਫ਼ਾਜ਼ਿਲਕਾ ਦੇ ਪਿੰਡਾਂ ਵਿਚ ਆਏ ਸਨ | ਜਦੋਂ ਉਹ ਪਿੰਡ ਚੂੜੀ ਵਾਲਾ ਚਿਸ਼ਤੀ ਤੋਂ ਕਿਸ਼ਤਾਂ ਇਕੱਠੀਆਂ ਕਰ ਕੇ ਮੋਟਰਸਾਈਕਲ 'ਤੇ ਵਾਪਸ ਜਾ ਰਹੇ ਸਨ ਤਾਂ ਪਿੰਡ ਖ਼ਾਨਪੁਰ ਕਰਾਸ ਕਰਕੇ ਪਿੰਡ ਰੂਪ ਨਗਰ ਨੂੰ ਜਾਣ ਦੌਰਾਨ ਪਿੱਛੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨਾ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਬੁਰੀ ਤਰਾਂ ਨਾਲ ਕੁੱਟਮਾਰ ਕਰਦਿਆਂ ਬੈਗ ਖੋਹ ਕੇ ਫ਼ਰਾਰ ਹੋ ਗਏ | ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿਚ ਦੋਨਾਂ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹੋਇਆਂ ਵੱਡੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ | ਪੀੜਤ ਮੁਲਾਜ਼ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ ਦੱਸਿਆ ਕਿ ਉਨ੍ਹਾਂ ਦੇ ਨਾਲ 65 ਤੋਂ 70 ਹਜ਼ਾਰ ਰੁਪਏ ਦੀ ਲੁੱਟ ਹੋਈ ਹੈ | ਜਿਸ 'ਤੇ ਥਾਣਾ ਖੂੂਈ ਖੇੜਾ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨਵੀਨ ਸ਼ਰਮਾ ਪੁੱਤਰ ਹੇਮਰਾਜ ਸ਼ਰਮਾ ਵਾਸੀ ਰਾਧਾ ਵਿਹਾਰ 3 ਜੈਪੁਰ ਪਲਾਟ ਨੰਬਰ 106 ਕਿਸ਼ੋਰਪੁਰ ਰੋੜ ਕਲਵਾਰ ਜੈਪੁਰ ਰਾਜਸਥਾਨ ਦੇ ਬਿਆਨਾ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।