ਮਮਦੋਟ, 3 ਦਸੰਬਰ(ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਤੀਜੇ ਦਿਨ ਬਲਾਕ ਮਮਦੋਟ ਅਧੀਨ ਆਉਂਦੇ ਬਲਾਕ ਸੰਮਤੀ ਜ਼ੋਨਾਂ ਵਿਚੋਂ 15 ਉਮੀਦਵਾਰਾਂ ਵਲੋਂ ਨਾਮਜ਼ਦਗੀ ਫਾਈਲਾਂ ਦਾਖਲ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਧਿਕਾਰੀ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਅਤੇ ਦੂਜੇ ਦਿਨ ਕੋਈ ਵੀ ਨਾਮਜ਼ਦਗੀ ਦਾਖਲ ਨਹੀਂ ਹੋਈ ਸੀ ਜਦਕਿ ਅੱਜ ਤੀਜੇ ਦਿਨ 15 ਨਾਮਜ਼ਦਗੀਆਂ ਦਾਖਲ ਹੋਈਆਂ ਹਨ |