ਮਮਦੋਟ, 3 ਦਸੰਬਰ (ਸੁਖਦੇਵ ਸਿੰਘ ਸੰਗਮ)-ਲੰਘੀ ਦੇਰ ਸ਼ਾਮ ਫ਼ਿਰੋਜ਼ਪੁਰ ਤੋਂ ਸ਼੍ਰੀ ਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਤੇ ਫਾਇਰਿੰਗ ਕਰਨ ਵਾਲੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਘਟਨਾ ਸਬੰਧੀ ਥਾਣਾ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸ ਦੇ ਡਰਾਈਵਰ ਮਨਪ੍ਰੀਤ ਸਿੰਘ ਵਾਸੀ ਪਿੰਡ ਕੁਹਾਲਾ ਥਾਣਾ ਮੱਲਾਂਵਾਲਾ ਨੇ ਬਿਆਨਾਂ ਵਿਚ ਦੱਸਿਆ ਹੈ ਕਿ 2 ਦਸੰਬਰ ਦੀ ਸ਼ਾਮ ਉਹ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ਦੀ ਬੱਸ ਫ਼ਿਰੋਜ਼ਪੁਰ ਤੋਂ ਸ਼੍ਰੀ ਗੰਗਾਨਗਰ ਲੈ ਕੇ ਜਾ ਰਹੇ ਸਨ ਅਤੇ ਜਦੋਂ ਬੱਸ ਫ਼ਿਰੋਜ਼ਪੁਰ, ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਅੱਡਾ ਸ਼ੇਖ਼ਾ ਵਾਲੀ ਪੁਲੀ ਕੋਲ ਪੱੁਜੀ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਵਿਅਕਤੀਆਂ ਵਿਚੋਂ ਇਕ ਨੇ ਉਸ ਨੂੰ ੂ ਮਾਰ ਦੇਣ ਦੀ ਨੀਯਤ ਨਾਲ ਬੱਸ ਉੱਪਰ ਗੋਲੀਆਂ ਚਲਾ ਦਿੱਤੀਆਂ | ਮਮਦੋਟ ਪੁਲਿਸ ਵਲੋਂ ਕਾਰਵਾਈ ਕਰਦਿਆਂ ਨਾ ਮਾਲੂਮ ਮੋਟਰਸਾਈਕਲ ਸਵਾਰ ਤਿੰਨ ਜਾਣਿਆ ਵਿਰੱੁਧ ਪਰਚਾ ਦਰਜ ਕਰਕੇ ਛਾਣਬੀਨ ਸ਼ੁਰੂ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਬੱਸ ਕੰਡਕਟਰ ਦੇ ਛੱਰੇ੍ਹ ਵੱਜਣ ਨਾਲ ਜ਼ਖਮੀ ਹੋ ਗਿਆ ਸੀ | ਬੱਸ ਵਿਚ 25 ਤੋਂ 30 ਲੋਕ ਸਵਾਰ ਸਨ |