ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ ਗੁਰੂਹਰਸਹਾਏ ਵਿਖੇ ਹੋਈ ਜਿਸ ਵਿਚ ਫੈਡਰੇਸ਼ਨ ਦੇ ਅਹੁਦੇਦਾਰਾਂ ਵਲੋਂ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਵਲੋਂ ਆਪਣੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਦਾ ਸਰਵਸੰਮਤੀ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੁਖਬੀਰਇੰਦਰ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ ਸੂਬਾ ਪੱਧਰੀ ਮੀਟਿੰਗ 'ਚ ਸਰਵਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਹੋਰ ਮੰਤਰੀਆਂ ਨੂੰ ਜਨਰਲ ਕੈਟਾਗਰੀ ਦਾ ਚੇਅਰਮੈਨ ਲਾਉਣ ਲਈ ਮੰਗ ਪੱਤਰ ਦਿੱਤੇ ਜਾਣਗੇ | ਫੈਡਰੇਸ਼ਨ ਨੇ ਇਸ ਮੌਕੇ ਰੋਸ ਪ੍ਰਗਟ ਕੀਤਾ ਕਿ ਪਿਛਲੀ ਸਰਕਾਰ ਵਲੋਂ ਇਹ ਕਮਿਸ਼ਨ ਬਣਾਉਣ ਤੋਂ ਬਾਅਦ ਅੱਜ ਤੱਕ ਮੌਜੂਦਾ ਸਰਕਾਰ ਵਲੋਂ ਇਸ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ | ਆਗੂਆਂ ਨੇ ਕਿਹਾ ਕਿ ਜੇਕਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਸਰਕਾਰ ਵਲੋਂ ਕਮਿਸ਼ਨ ਦਾ ਚੇਅਰਮੈਨ 'ਤੇ ਦਫ਼ਤਰੀ ਅਮਲਾ ਨਿਯੁਕਤ ਨਾ ਕੀਤਾ ਗਿਆ ਤਾਂ ਫੈਡਰੇਸ਼ਨ ਵਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਅਰੰਭਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਬੂੜ ਚੰਦ ਬਿੰਦਰਾ, ਮਦਨ ਮੋਹਨ ਕੰਧਾਰੀ, ਗੁਰਵਿੰਦਰ ਸਿੰਘ, ਸੰਦੀਪ ਮਦਾਨ, ਕੋਮਲ ਸ਼ਰਮਾ, ਸੰਦੀਪ ਸ਼ਰਮਾ, ਪਵਨ ਕੰਧਾਰੀ, ਮਨੋਜ ਛਾਬੜਾ ਨੇ ਕਿਹਾ ਕਿ ਮੌਜੂਦਾ ਸਰਕਾਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਾ ਕੇ ਜਨਰਲ ਵਰਗ ਦੇ ਲੋਕਾਂ ਨਾਲ ਪੂਰੀ