ਮੱਲਾਂਵਾਲਾ, 3 ਦਸੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਖ਼ਾਸ ਪੁਲਿਸ ਨੂੰ ਗਸ਼ਤ ਅਤੇ ਚੈਕਿੰਗ ਦੌਰਾਨ ਮੰਡੀ ਮੱਲਾਂਵਾਲਾ ਨੇੜਿਓਾ ਦੋ ਮੋਨੇ ਨੌਜਵਾਨ ਇਕ ਮੋਟਰਸਾਈਕਲ 'ਤੇ ਆਉਂਦੇ ਦਿਖਾਈ ਦਿੱਤੇ | ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਵਾਪਸ ਮੁੜਨ ਲੱਗੇ | ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣਾ ਨਾਂਅ ਗੁਰਵਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਨਿੰਦਰ ਸਿੰਘ ਦੱਸਿਆ | ਜਿਸ ਦੀ ਤਲਾਸ਼ੀ ਲੈਣ 'ਤੇ 10 ਗਰਾਮ ਹੈਰੋਇਨ ਬਰਾਮਦ ਹੋਈ | ਦੂਜੇ ਨੌਜਵਾਨ ਨੇ ਆਪਣਾ ਨਾਂਅ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਰੁਕਨੇਵਾਲਾ ਦੱਸਿਆ | ਜਿਸ ਦੇ ਹੱਥ ਵਿਚ ਕੁੱਝ ਫੜਿਆ ਹੋਇਆ ਸੀ, ਦੀ ਜਾਂਚ ਤੋਂ ਬਾਅਦ 32 ਬੋਰ ਦੇ ਰੋਂਦ ਜਾਪੇ, ਲਿਫ਼ਾਫ਼ਾ ਖ਼ੋਲ੍ਹ ਕੇ ਦੇਖਿਆ ਤਾਂ ਉਨ੍ਹਾਂ ਦੀ ਗਿਣਤੀ ਕੀਤੀ ਤਾਂ ਉਹ 30 ਰੋਂਦ ਨਿਕਲੇ | ਜਿਸ ਤੋਂ ਬਾਅਦ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ |