20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੀਕੇਯੂ ਏਕਤਾ ਮੁਝੈਲ ਵਲੋਂ 'ਆਪ' ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ <br/>

ਅਜੀਤ ਡੈਸਕ 04-12-2025
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਮੁਝੈਲ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਬਾਰਡਰ ਬੈਲਟ ਦੇ ਲਗਭਗ 9 ਜ਼ਿਲਿ੍ਹਆਂ ਦੇ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਵਿਚ ਅਸਫਲ ਰਹੀ ਹੈ | ਇਹ ਉਹ ਕਿਸਾਨ ਹਨ ਜਿਨ੍ਹਾਂ ਦੀਆਂ ਜ਼ਮੀਨਾਂ 2007 ਦੀ ਪਾਲਿਸੀ ਤਹਿਤ ਪੱਕੀਆਂ ਕੀਤੀਆਂ ਗਈਆਂ ਸਨ ਪਰ ਪਾਲਿਸੀ ਰੱਦ ਹੋਣ ਕਾਰਨ ਹੁਣ ਉਹ ਜ਼ਮੀਨਾਂ ਤਾਂ ਵਾਹ-ਬੀਜ ਰਹੇ ਹਨ, ਪਰ ਰਿਕਾਰਡ ਵਿਚ ਮਾਲਕੀ ਹੱਕ ਤੋਂ ਵਾਂਝੇ ਹਨ | ਧਾਲੀਵਾਲ ਨੇ ਯਾਦ ਕਰਵਾਇਆ ਕਿ 'ਆਪ' ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਇਨ੍ਹਾਂ ਕੱਚੀਆਂ ਜ਼ਮੀਨਾਂ ਨੂੰ ਮਾਲਕੀ ਹੱਕ ਦੇਣ ਅਤੇ 2007 ਦੀ ਪਾਲਿਸੀ ਨੂੰ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ | ਇਸ ਤੋਂ ਇਲਾਵਾ ਉਨ੍ਹਾਂ ਹੜ੍ਹਾਂ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਜ਼ਮੀਨ ਅਤੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਫ਼ੰਡ ਨਾ ਦੇਣ 'ਤੇ ਵੀ ਸਰਕਾਰ ਨੂੰ ਘੇਰਿਆ | ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਝ ਚੁਣਵੇਂ ਲੋਕਾਂ ਨੂੰ ਰਾਹਤ ਦੇ ਕੇ ਸੋਸ਼ਲ ਮੀਡੀਆ 'ਤੇ ਢੰਡੋਰਾ ਪਿੱਟਿਆ, ਜਦਕਿ ਜ਼ਿਆਦਾਤਰ ਲੋਕ ਅੱਜ ਵੀ ਰਾਹਤ ਦੀ ਉਡੀਕ ਕਰ ਰਹੇ ਹਨ | ਕਿਸਾਨ ਆਗੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਪੰਜਾਬ ਸਰਕਾਰ ਵੋਟਾਂ ਮੰਗਣ ਆਵੇ, ਤਾਂ ਲੋਕ ਆਪਣੀਆਂ ਜ਼ਮੀਨਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੁਕਸਾਨ ਬਾਰੇ ਸਵਾਲ ਪੁੱਛਣ ਅਤੇ ਆਪਣੇ ਹੱਕਾਂ ਦੀ ਪੂਰਤੀ ਕਰਵਾਉਣ | ਧਾਲੀਵਾਲ ਨੇ 2025 ਬਿਜਲੀ ਐਕਟ 'ਤੇ ਸਰਕਾਰ ਦੀ ਚੁੱਪੀ ਅਤੇ ਟਰਾਂਸਪੋਰਟ ਨੂੰ ਬਚਾਉਣ ਲਈ ਲੜ ਰਹੇ ਕਾਮੇ ਲੋਕਾਂ 'ਤੇ ਡਾਂਗਾਂ ਵਧਾਉਣ ਦਾ ਮੁੱਦਾ ਵੀ ਚੁੱਕਿਆ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣ ਸਜਰਾਨਾ ਤੋਂ ਭਾਜਪਾ ਨੇ ਬਲਵਿੰਦਰ ਸਿੰਘ ਬਿੱਟੂ ਅÏਲਖ ਨੂੰ ਚੋਣ ਮੈਦਾਨ 'ਚ ਉਤਾਰਿਆ <br/> ਅਗਲੀ ਖ਼ਬਰ ਵੈਟਰਨ ਅਥਲੀਟ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਚੰਡੀਗੜ੍ਹ 'ਚ ਜਿੱਤੇ 2 ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।