20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 04-12-2025
ਅਬੋਹਰ, 3 ਦਸੰਬਰ(ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਵਜੀਦਪੁਰ ਭੋਮਾ ਵੱਲ ਗਸ਼ਤ ਉੱਪਰ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 20 ਗਰਾਮ ਹੈਰੋਇਨ ਬਰਾਮਦ ਹੋਈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਕੁਲਦੀਪ ਕੁਮਾਰ ਪੁੱਤਰ ਸਵਰਨ ਵਾਸੀ ਪਿੰਡ ਰਾਮਪੁਰਾ ਵਜੋਂ ਹੋਈ ਹੈ | ਥਾਣਾ ਪੁਲਿਸ ਵਲੋਂ ਉਕਤ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਬਾਵੜੀ ਸਭਾ ਡੇਰਾ ਬਾਬਾ ਲੰਬਾਈ ਨਾਥ ਵਿਖੇ 7 ਦਸੰਬਰ ਨੂੰ ਲੋੜਵੰਦਾਂ ਨੂੰ ਵੰਡੀਆਂ ਜਾਣਗੀਆਂ ਰਜਾਈਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣ ਸਜਰਾਨਾ ਤੋਂ ਭਾਜਪਾ ਨੇ ਬਲਵਿੰਦਰ ਸਿੰਘ ਬਿੱਟੂ ਅÏਲਖ ਨੂੰ ਚੋਣ ਮੈਦਾਨ 'ਚ ਉਤਾਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।