19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਾਬ ਜੇਲ੍ਹ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੰਗਾਂ ਸੰਬੰਧੀ ਮੀਟਿੰਗ <br/>

ਅਜੀਤ ਡੈਸਕ 04-12-2025
ਫਿਰੋਜ਼ਪੁਰ, 3 ਦਸੰਬਰ (ਸੁਖਵਿੰਦਰ ਸਿੰਘ)-ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਫਰੀਡਮ ਫਾਈਟਰ ਮੋਗਾ ਦੇ ਦਫਤਰ ਵਿਖੇ ਮੀਟਿੰਗ ਪੰਜਾਬ ਪ੍ਰਧਾਨ ਮਹੇਸ਼ ਲਾਲ ਅੱਤਰੀ ਅਤੇ ਪੰਜਾਬ ਜਨਰਲ ਸਕੱਤਰ-ਕਮ ਫਿਰੋਜ਼ਪੁਰ ਡਵੀਜ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਜੇਲ੍ਹ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਅਤੇ ਸੁਪਰਡੈਂਟ ਜੇਲ੍ਹਾਂ ਤੇ ਡੀ.ਜੀ.ਪੀ ਜੇਲ੍ਹਾਂ ਨਾਲ ਹੋਈ ਮੀਟਿੰਗ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਧਾਨ ਮਹੇਸ਼ ਲਾਲ ਅਤਰੀ ਅਤੇ ਪੰਜਾਬ ਜਨਰਲ ਸਕੱਤਰ ਕਸ਼ਮੀਰ ਸਿੰਘ ਥਿੰਦ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਜਿਵੇਂ ਇਡੈਂਟੀ ਕਾਰਡ ਬਣਾਉਣਾ,ਲੀਵ ਇਨਕੈਸਮੈਂਟ ਦੇ ਬਕਾਏ ਦੀਆ ਕਿਸ਼ਤਾਂ ਰਿਲੀਜ ਕਰਨਾ, ਮੈਡੀਕਲ ਰਿਬਰਸਮੈਂਟ ਬਿੱਲਾਂ ਦੇ ਬਜਟ ਬਾਰੇ, ਸਤਿਕਾਰ ਕਾਰਡ ਬਣਾਉਣ ਬਾਰੇ ਅਤੇ ਸੁਪਰਡੈਂਟ ਜੇਲ੍ਹਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ ਅਤੇ ਡੀ.ਜੀ.ਪੀ ਜੇਲ੍ਹਾਂ ਨਾਲ ਹੋਈ | ਮੀਟਿੰਗ ਬਾਰੇ ਸਾਰੇ ਪੈਨਸ਼ਨਰਜ਼ ਸਾਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਕਿਹਾ ਕਿ ਡੀ.ਜੀ.ਪੀ ਜੇਲ੍ਹਾਂ ਨੇ ਉਕਤ ਮੰਗਾਂ ਸਬੰਧੀ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ | ਇਸ ਮੌਕੇ ਕੁਲਵੰਤ ਸਿੰਘ ਵਿੱਤ ਸਕੱਤਰ, ਨਿਰਮਲ ਸਿੰਘ, ਕੁਲਵੰਤ ਸਿੰਘ ਘਾਲੀ, ਜਰਨੈਲ ਸਿੰਘ, ਪਰਵੀਨ ਕੁਮਾਰ ਪਟਿਆਲਾ, ਸਾਹਿਬ ਸਿੰਘ ਫ਼ਰੀਦਕੋਟ, ਬਾਬਾ ਮਹਿੰਦਰ ਸਿੰਘ, ਬਲਵੰਤ ਸਿੰਘ ਸੰਗਰੂਰ, ਕੁਲਦੀਪ ਸਿੰਘ ਈਸਾਪੁਰ, ਬਲਵਿੰਦਰ ਸਿੰਘ ਢਿੱਲੋਂ, ਕੈਲਾਸ਼ ਕੁਮਾਰ ਆਦਿ ਆਗੂਆਂ ਵਲੋਂ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਗਏ | ਮੀਟਿੰਗ ਵਿਚ ਜਸਵੀਰ ਸਿੰਘ ਲੁਧਿਆਣਾ, ਹਰਦੀਪ ਸਿੰਘ ਵਾਲੀਆ, ਰਵੇਲ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮਾਲ ਹੋ ਕੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅੰਤ ਵਿਚ ਮਹੇਸ਼ ਲਾਲ ਅਤਰੀ ਵਲੋਂ ਮੀਟਿੰਗ ਵਿਚ ਸ਼ਾਮਲ ਸਾਰੇ ਪੈਨਸ਼ਨਰਜ਼ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ 6 ਤੋਂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ- ਜੋਧਪੁਰ ਅਤੇ ਕੜਮਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਅਕਾਲੀ ਦਲ ਦੇ ਪਾਲਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।