19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਤਲਵੰਡੀ ਭਾਈ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ 6 ਤੋਂ <br/>

ਅਜੀਤ ਡੈਸਕ 04-12-2025
ਤਲਵੰਡੀ ਭਾਈ, 3 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਗੁਰਮਤਿ ਪ੍ਰਚਾਰਕ ਜਥਾ, ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਦਾਸ ਅਤੇ ਗੁਰਦੁਆਰਾ ਗਿਆਨ ਪ੍ਰਕਾਸ਼ ਪ੍ਰਬੰਧਕ ਕਮੇਟੀ ਤਲਵੰਡੀ ਭਾਈ ਵਲੋਂ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ 6, 7 ਅਤੇ 8 ਦਸੰਬਰ ਨੂੰ ਗੁਰਦੁਆਰਾ ਤਪ ਅਸਥਾਨ ਬਾਬਾ ਹਰੀ ਦਾਸ ਜੀ ਤਲਵੰਡੀ ਭਾਈ ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਮਾਗਮਾਂ ਦੇ ਮੁੱਖ ਪ੍ਰਬੰਧਕ ਅਤੇ ਗੁਰਮਤਿ ਪ੍ਰਚਾਰਕ ਜਥੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੋਰਾ ਸਿੰਘ ਨੇ ਦੱਸਿਆ ਕਿ ਦੱਸਿਆ ਕਿ 6 ਅਤੇ 7 ਦਸੰਬਰ ਦੀ ਰਾਤ ਹੋਣ ਵਾਲੇ ਸਮਾਗਮਾਂ ਦੌਰਾਨ ਕਵੀਸ਼ਰ ਰਾਜਿੰਦਰ ਸਿੰਘ ਪਮਾਲ, ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲੇ, ਰਾਗੀ ਭਾਈ ਗੁਰਪ੍ਰੀਤ ਸਿੰਘ ਫ਼ਰੀਦਕੋਟ ਵਾਲੇ ਅਤੇ ਸੰਤ ਬਾਬਾ ਅਵਤਾਰ ਸਿੰਘ ਧੂੜਕੋਟ ਵਾਲੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ | ਜਦਕਿ 8 ਦਸੰਬਰ ਨੂੰ ਹੋਣ ਵਾਲੇ ਦਿਨ ਦੇ ਮੁੱਖ ਸਮਾਗਮ ਦੌਰਾਨ ਵੱਖ-ਵੱਖ ਗੁਰਮਤਿ ਪ੍ਰਚਾਰਕ ਜਥੇ ਅਤੇ ਸੰਤ-ਮਹਾਂਪੁਰਖ ਸੰਗਤਾਂ ਨੂੰ ਗੁਰਮਤਿ ਇਤਿਹਾਸ ਸਰਵਣ ਕਰਵਾਉਣਗੇ | ਇਸ ਸਮੇਂ ਅੰਮਿ੍ਤ ਸੰਚਾਰ ਵੀ ਹੋਵੇਗਾ |

ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ ਜਾਰੀ <br/> ਅਗਲੀ ਖ਼ਬਰ ਪੰਜਾਬ ਜੇਲ੍ਹ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੰਗਾਂ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।