ਫਿਰੋਜ਼ਪੁਰ, 3 ਦਸੰਬਰ (ਸੁਖਵਿੰਦਰ ਸਿੰਘ)-ਵਿੱਤ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫਿਰੋਜ਼ਪੁਰ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫਿਰੋਜ਼ਪੁਰ ਵਿਚ 4, 5 ਅਤੇ 6 ਦਸੰਬਰ ਨੂੰ Tਪੈਨਸ਼ਨਰ ਸੇਵਾ ਮੇਲੇUਦਾ ਆਯੋਜਨ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਿਰੋਜ਼ਪੁਰ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਜਿਨ੍ਹਾਂ ਦੀ ਈ-ਕੇ.ਵਾਈ.ਸੀ. ਬਾਕੀ ਹੈ | ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ | ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ ਆਦਿ ਸਹੂਲਤਾਂ ਇਕ ਹੀ ਪਲੇਟਫ਼ਾਰਮ 'ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਰਾਜ ਦੇ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ਼ ਸਰਟੀਫਿਕੇਟ, ਜੀਵਨ ਪ੍ਰਮਾਣ ਪੱਤਰ ਜਾਰੀ ਕਰਨ ਲਈ ਈ ਕੇ.ਵਾਈ.ਸੀ. ਕੀਤੀ ਜਾਵੇਗੀ ਅਤੇ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ | ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਿਤ ਖੇਤਰ ਦੇ Tਪੈਨਸ਼ਨਰ ਸੇਵਾ ਮੇਲੇUਵਿਚ ਸ਼ਾਮਲ ਹੋਣ 'ਤੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਕੇ ਇਸ ਸਹੂਲਤ ਦਾ ਲਾਭ ਜ਼ਰੂਰ ਲੈਣ |