19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਿੱਖਿਆ ਵਿਭਾਗ ਵਲੋਂ ਸੈਕੰਡਰੀ ਅਤੇ ਐਲੀਮੈਂਟਰੀ ਵਰਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 04-12-2025
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ ਵਿਖੇ ਜ਼ਿਲ੍ਹਾ ਪੱਧਰੀ ਐਲੀਮੈਂਟਰੀ ਅਤੇ ਸੈਕੰਡਰੀ ਵਰਗ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ 11 ਬਲਾਕਾਂ ਦੀਆਂ ਜੇਤੂ 22 ਟੀਮਾਂ ਨੇ ਭਾਗ ਲਿਆ | ਇਸ ਮੌਕੇ ਇਨਾਮ ਵੰਡ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਡੀ.ਆਰ.ਸੀ ਦਿਨੇਸ਼ ਚੌਹਾਨ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਐਲੀਮੈਂਟਰੀ ਪੱਧਰ ਦੀਆਂ 11 ਟੀਮਾਂ ਅਤੇ ਨੌਵੀਂ, ਦਸਵੀਂ ਜਮਾਤਾਂ ਦੀਆਂ 11 ਟੀਮਾਂ ਨੇ ਭਾਗ ਲਿਆ | ਪਿ੍ੰਸੀਪਲ ਅਰਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ, ਬੱਚਿਆਂ ਨੂੰ ਜੀਵਨ ਵਿਚ ਕਾਮਯਾਬ ਹੋਣ ਲਈ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣਾ ਬਹੁਤ ਜ਼ਰੂਰੀ ਹੈ | ਸਟੇਜ ਦਾ ਸੰਚਾਲਨ ਲੈਕਚਰਾਰ ਸੁਖਜਿੰਦਰ ਸਿੰਘ ਵਲੋਂ ਬਾਖ਼ੂਬੀ ਕੀਤਾ ਗਿਆ | ਸੈਕੰਡਰੀ ਪੱਧਰ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਵਾੜਾ ਭਾਈਕਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮਨਸੂਰ ਦੇਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਐਲੀਮੈਂਟਰੀ ਪੱਧਰ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਜੰਡਵਾਲਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਝੋਕ ਹਰੀਹਰ ਨੇ ਦੂਸਰਾ ਅਤੇ ਐਸ.ਜੀ. ਆਰ ਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ (ਲੜਕੀਆਂ) ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਬੀ.ਆਰ.ਸੀ ਸਾਹਿਬਾਨ ਤੋਂ ਇਲਾਵਾ ਸੰਦੀਪ ਕੁਮਾਰ ,ਰਾਜੀਵ ਸ਼ਰਮਾ, ਗੁਰਦੇਵ ਸਿੰਘ, ਇੰਦਰਪਾਲ ਸਿੰਘ, ਅਮਿਤ ਨਾਰੰਗ ਅਨਮੋਲ ਰਤਨ ਹਰਪ੍ਰੀਤ ਸਿੰਘ ਕੁਮਾਰ ਇੰਦਰਪਾਲ ਸਿੰਘ ,ਅਮਿਤ ਨਾਰੰਗ, ਅਨਮੋਲ ਰਤਨ, ਹਰਪ੍ਰੀਤ ਸਿੰਘ, ਅਮਿਤ ਕੁਮਾਰ, ਹਰਪ੍ਰੀਤ ਸਿੰਘ ,ਕਮਲ ਵਧਵਾ, ਪ੍ਰਵੀਨ ਕੁਮਾਰ ,ਗੁਰਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਨੇ ਡਾ: ਤਰਸੇਮ ਸਿੰਘ ਚੱਕ ਮਰਹਾਣਾ ਨੂੰ ਜ਼ੋਨ ਘੁੱਦੂ ਵਾਲਾ ਤੋਂ ਐਲਾਨਿਆ ਬਲਾਕ ਸੰਮਤੀ ਉਮੀਦਵਾਰ <br/> ਅਗਲੀ ਖ਼ਬਰ ਪੈਨਸ਼ਨਰ ਸੇਵਾ ਪੋਰਟਲ ਸੰਬੰਧੀ ਅੱਜ ਲੱਗੇਗਾ 'ਪੈਨਸ਼ਨਰ ਸੇਵਾ ਮੇਲਾ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।