08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਕਿਯੂ ਡਕੌਂਦਾ ਇਕਾਈ ਮੁੱਦਕੀ ਵਲੋਂ ਬਿਜਲੀ ਘਰ ਵਿਖੇ ਧਰਨਾ 8 ਨੂੰ <br/>

ਅਜੀਤ ਡੈਸਕ 06-12-2025
ਮੁੱਦਕੀ, 5 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਬਿਜਲੀ ਬਿੱਲ-2025 ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਮੁੱਦਕੀ ਦੇ ਬਿਜਲੀ ਦਫ਼ਤਰ ਵਿਖੇ 8 ਦਸੰਬਰ ਦਿਨ ਸੋਮਵਾਰ ਨੂੰ ਵਿਸ਼ਾਲ ਧਰਨਾ ਲਗਾਇਆ ਜਾਵੇਗਾ | ਇਹ ਜਾਣਕਾਰੀ ਯੂਨੀਅਨ ਇਕਾਈ ਮੁੱਦਕੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ (ਛਿੰਦਾ) ਨੇ ਦਿੰਦਿਆਂ ਦੱਸਿਆ ਕਿ ਬਿਜਲੀ ਬਿੱਲ-2025 ਦੇ ਵਿਰੋਧ ਇਹ ਧਰਨਾ ਸਵੇਰੇ 12 ਤੋਂ 3 ਵਜੇ ਤੱਕ ਲਾਇਆ ਜਾ ਰਿਹਾ ਹੈ | ਜਿਸ 'ਚ ਕੇਂਦਰ ਤੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਬਿੱਲਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ | ਉਨ੍ਹਾਂ ਕਿਸਾਨ ਆਗੂਆਂ ਤੇ ਹੋਰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਧਰਨੇ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਗੁਲਜ਼ਾਰ ਸਿੰਘ ਕੱਬਰਵੱਛਾ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਭੁੱਚੋਕਾ, ਕੁਲਦੀਪ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਸੰਧੂ ਸਰਰੰਦ ਵਾਲੇ, ਇਕਬਾਲ ਸਿੰਘ, ਜੋਗਿੰਦਰ ਸਿੰਘ ਭੰਬਾ, ਗੁਰਸੇਵਕ ਸਿੰਘ ਬਰਾੜ, ਬੱਬਲੂ ਬਰਾੜ, ਹਰਮਨ ਖੋਸਾ ਤੋਂ ਇਲਾਵਾ ਹੋਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ |


ਪਿਛਲੀ ਖ਼ਬਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਘੇਰਿਆ ਮੱਲਾਂਵਾਲਾ ਦਾ ਰੇਲਵੇ ਟਰੈਕ <br/> ਅਗਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।