08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਘੇਰਿਆ ਮੱਲਾਂਵਾਲਾ ਦਾ ਰੇਲਵੇ ਟਰੈਕ <br/>

ਕਿਸਾਨੀ ਮੰਗਾਂ ਨੂੰ ਲੈ ਕੇ ਮੱਲਾਂਵਾਲਾ ਰੇਲਵੇ ਸਟੇਸ਼ਨ 'ਤੇ ਧਰਨਾ ਦਿੰਦੇ ਹੋਏ ਕਿਸਾਨ | ਤਸਵੀਰ-ਬਲਬੀਰ ਸਿੰਘ ਜੋਸਨ <br/> 06-12-2025
ਮੱਲਾਂਵਾਲਾ, 5 ਦਸੰਬਰ(ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਮੋਰਚੇ ਦੇ ਦਿੱਤੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨ ਵਾਲਾ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਬੀਕੇਯੂ ਕ੍ਰਾਂਤੀਕਾਰੀ ਗੁਰਪ੍ਰੀਤ ਸਿੰਘ ਫਰੀਦੇ ਵਾਲਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਮੱਲਾਵਾਲਾ ਰੇਲਵੇ ਟਰੈਕ ਨੂੰ ਜਾਮ ਕਰਕੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ ਅੰਦਰ ਬਿਜਲੀ ਸੋਧ ਐਕਟ 2025 ਦੇ ਅਨੁਸਾਰ ਬਿਜਲੀ ਬੋਰਡ ਵੇਚਿਆ ਜਾ ਰਿਹਾ ਅਤੇ ਲੋਕਾਂ ਦੇ ਹੱਕਾਂ 'ਤੇ ਦਿਨੇ ਡਾਕਾ ਮਾਰਿਆ ਜਾ ਰਿਹਾ ਹੈ | ਦੂਜੇ ਪਾਸੇ ਸ਼ੰਭੂ ਖਨੋਰੀ ਬਾਰਡਰਾਂ 'ਤੇ ਕਿਸਾਨ ਅੰਦੋਲਨ ਨੂੰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਕੁਚਲਿਆ ਗਿਆ ਅਤੇ ਕਿਸਾਨਾਂ ਦਾ ਕਾਫੀ ਸਮਾਨ ਸਰਕਾਰ ਵਲੋਂ ਚੋਰੀ ਕਰਵਾਇਆ ਗਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਉਕਤ ਸਮਾਨ ਦੀ ਕੀਮਤ ਵਸੂਲਣ ਲਈ ਤੇ ਪੰਜਾਬ ਅੰਦਰ ਧੜਾ ਧੜ ਲੱਗੇ ਰਹੇ ਚਿੱਪ ਵਾਲੇ ਸਮਾਰਟ ਮੀਟਰਾਂ ਦਾ ਤੇ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਵਿਰੋਧ ਜਿਤਾਉਣ ਵਾਸਤੇ ਪੰਜਾਬ ਦੇ ਸਮੂਹ ਰੇਲਵੇ ਟਰੈਕਾਂ 'ਤੇ 2 ਘੰਟੇ ਦਾ ਅੰਦੋਲਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਅਮਰੀਕਾ ਤੇ ਭਾਰਤ ਵਿਚਕਾਰ ਐਗਰੀਕਲਚਰ ਦੇ ਸਮਝੌਤੇ ਦੇਸ ਲਈ ਵੱਡਾ ਖ਼ਤਰਾ ਹਨ | ਉਹਨਾਂ ਕਿਹਾ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਜਲਦੀ ਤਿੱਖਾ ਤੇ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਏਗਾ | ਇਸ ਮੌਕੇ ਸਤਨਾਮ ਸਿੰਘ ਬਰਾੜ, ਮੰਗਲ ਸਿੰਘ ਸਾਂਦਾ ਮੌਜਾ ਬਲਾਕ ਮੀਤ ਪ੍ਰਧਾਨ, ਸਤਨਾਮ ਸਿੰਘ ਬਾਸੀ ਜ਼ਿਲ੍ਹਾ ਮੀਤ ਪ੍ਰਧਾਨ, ਗੁਰਬਾਜ਼ ਸਿੰਘ ਬਰਾੜ ਬਲਾਕ ਪ੍ਰਧਾਨ ਘੱਲ ਖ਼ੁਰਦ, ਬਖਸ਼ੀਸ਼ ਸਿੰਘ, ਮਹਿੰਦਰ ਸਿੰਘ ਬੱਲ ਉਸਮਾਨ ਵਾਲਾ, ਬਲਵਿੰਦਰ ਸਿੰਘ ਇਕਾਈ ਪ੍ਰਧਾਨ, ਜੋਗਿੰਦਰ ਸਿੰਘ ਗ਼ੁਲਾਮੀ ਵਾਲਾ, ਜੀਤ ਸਿੰਘ,ਗੁਰਮੀਤ ਸਿੰਘ, ਹਰਜਿੰਦਰ ਸਿੰਘ ਆਰਿਫ਼ ਕੇ, ਬਚਿੱਤਰ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ ਸੁੱਧ ਸਿੰਘ ਵਾਲਾ, ਸਤਵਿੰਦਰ ਸਿੰਘ, ਬਾਜ਼ ਸਿੰਘ, ਗੁਰਭਿੰਦਰ ਸਿੰਘ, ਹਰਪਾਲ ਸਿੰਘ ਭਿੰਡਰ, ਇਕਬਾਲ ਸਿੰਘ ਅÏਲਖ ਆਦਿ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੇ ਤਲਵੰਡੀ ਭਾਈ 'ਚ ਫਿਰੋਜ਼ਪੁਰ-ਲੁਧਿਆਣਾ ਰੇਲ ਮਾਰਗ 'ਤੇ ਦਿੱਤਾ ਧਰਨਾ ਅਗਲੀ ਖ਼ਬਰ ਭਾਕਿਯੂ ਡਕੌਂਦਾ ਇਕਾਈ ਮੁੱਦਕੀ ਵਲੋਂ ਬਿਜਲੀ ਘਰ ਵਿਖੇ ਧਰਨਾ 8 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।