11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ 'ਚ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਧੀ <br/>

ਅਜੀਤ ਡੈਸਕ 07-12-2025
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਕਰਮਚਾਰੀ ਦਲ ਫ਼ਿਰੋਜ਼ਪੁਰ ਦੀ ਮੀਟਿੰਗ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਯੂਨੀਅਨ ਦਫ਼ਤਰ ਵਿਚ ਹੋਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਿਲ ਹੋਏ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸਟੇਟ ਆਗੂ ਬਲਵੀਰ ਸਿੰਘ ਕੰਬੋਜ ਅਤੇ ਹਾਜ਼ਰ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ, ਵੱਖ-ਵੱਖ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ, ਕੱਚੇ ਮੁਲਾਜ਼ਮਾਂ ਪੱਕੇ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ, ਰਣਬੀਰ ਸਿੰਘ ਕੁੱਕੂ, ਕੇਵਲ ਸਿੰਘ, ਬਲਬੀਰ ਸਿੰਘ ਗੋਖੀਵਾਲਾ, ਰਮੇਸ਼ ਕੁਮਾਰ, ਜੀਤ ਸਿੰਘ, ਮੁਖ਼ਤਿਆਰ ਸਿੰਘ, ਮਹਿੰਦਰ ਸਿੰਘ, ਜਸਪਾਲ ਸਿੰਘ, ਸੂਜਾ ਰਾਮ, ਗੁਰਮੇਜ ਸਿੰਘ, ਮੱਖਣ ਸਿੰਘ ਆਦਿ ਆਗੂ ਸ਼ਾਮਲ ਹੋਏ |

ਪਿਛਲੀ ਖ਼ਬਰ ਕਿੰਡਰਗਾਰਟਨ ਗਰੁੱਪ ਆਫ਼ ਸਕੂਲ ਵਲੋਂ ਸੰਸਥਾ ਦੇ 30 ਸਾਲ ਪੂਰੇ ਹੋਣ 'ਤੇ ਮਨਾਈ ਪਰਲ ਜੁਬਲੀ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਵਿਚ ਸਰਕਾਰੀ ਸਕੂਲ ਬਹਿਕ ਗੁੱਜਰਾਂ ਦੀ ਸ਼ਾਨਦਾਰ ਪ੍ਰਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।