30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਹੇਮਕੁੰਟ ਸਕੂਲ ਦੇ ਐਨ. ਸੀ. ਸੀ. ਕੈਡਿਟਸ ਨੇ ਮਨਾਇਆ ਇੰਡੀਆ ਆਰਮੀ ਫੋਰਸ ਫਲੈਗ ਡੇਅ <br/>

ਇੰਡੀਆ ਆਰਮੀ ਫੋਰਸ ਫਲੈਗ ਡੇਅ ਮਨਾਉਣ ਸਮੇਂ ਸ੍ਰੀ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ ਅਤੇ ਹੋਰ | ਅਜੀਤ ਤਸਵੀਰ <br/> 08-12-2025
ਜ਼ੀਰਾ, 7 ਦਸੰਬਰ (ਰਜਨੀਸ਼ ਕਥੂਰੀਆ)-5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਐਨ.ਸੀ.ਸੀ.ਕੈਡਿਟਸ ਵਲੋਂ ਬਹੁਤ ਹੀ ਮਾਣ ਅਤੇ ਦੇਸ਼-ਪ੍ਰੇਮ ਨਾਲ Tਇੰਡੀਆ ਆਰਮੀ ਫੋਰਸ ਫਲੈਗ ਡੇਅ ਮਨਾਇਆ ਗਿਆ | ਇਸ ਮੌਕੇ 'ਤੇ ਐਨ.ਸੀ.ਸੀ. ਕੈਡਿਟਸ ਦੀਆਂ ਫਲੈਗ ਡੇਅ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਕੈਡਿਟਸ ਨੇ ਆਰਮੀ ਫੋਰਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਦੇਸ਼ ਦੀ ਸੁਰੱਖਿਆ ਵਿਚ ਸਾਡੇ ਸੂਰਮਿਆਂ ਦੇ ਯੋਗਦਾਨ ਬਾਰੇ ਰੂ-ਬਰੂ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਇਸ ਨਾਲ ਸਬੰਧਿਤ ਪੋਸਟਰ ਤਿਆਰ ਕੀਤੇ ਗਏ | ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਹਰ ਸਾਲ 07 ਸਤੰਬਰ ਨੂੰ ਭਾਰਤ ਵਿਚ ਇੰਡੀਆ ਆਰਮੀ ਫੋਰਸ ਫਲੈਗ ਡੇਅ ਮਨਾਇਆ ਜਾਂਦਾ ਹੈ | ਇਸ ਦਾ ਮੂਲ ਮੰਤਵ ਭਾਰਤੀ ਸੈਨਾ ਨੇਵੀ ਅਤੇ ਏਅਰ ਫੋਰਸ ਦੇ ਜਵਾਨਾਂ ਅਤੇ ਸ਼ਹੀਦਾਂ ਨੂੰ ਸਨਮਾਨ ਦੇਣਾ ਹੈ | ਕੈਡਿਟਸ ਨਾਲ ਵਿਚਾਰ ਸਾਂਝੇ ਕਰਦਿਆਂ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਫ਼ੌਜ ਦਾ ਧੰਨਵਾਦ ਕਰਨਾ ਹਰ ਭਾਰਤੀ ਦਾ ਫ਼ਰਜ਼ ਹੈ ਕਿਉਂਕਿ ਉਹ ਸਾਡੇ ਸੁਖ ਤੇ ਚੈਨ ਲਈ ਆਪਣੀਆਂ ਜ਼ਿੰਦਗੀਆਂ ਜੋਖ਼ਮ ਵਿਚ ਪਾਉਂਦੇ ਹਨ | ਇਸ ਸਮੇਂ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਐਨ.ਸੀ.ਸੀ. ਕੈਡਟਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਦਿਨ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਹੋਰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਕੈਡਿਟਸ ਨੂੰ ਅਪੀਲ ਕੀਤੀ ਕਿ ਉਹ ਸੈਨਿਕਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਦੇਸ਼ ਲਈ ਹਮੇਸ਼ਾ ਤਿਆਰ ਰਹਿਣ | ਇਸ ਮੌਕੇ ਏ.ਐਨ.ਓ. ਸਿਮਰਨਜੀਤ ਕੌਰ ਅਤੇ ਮੈਡਮ ਯਾਦਵਿੰਦਰ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਨੇ ਲੋੜਵੰਦਾਂ ਨੂੰ ਕੱਪੜੇ ਵੰਡੇ <br/> ਅਗਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਨਸ਼ਿਆਂ ਵਿਰੁੱਧ ਯੁਵਾ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।