ਮੱਲਾਂਵਾਲਾ, 8 ਦਸੰਬਰ (ਬਲਬੀਰ ਸਿੰਘ ਜੋਸਨ)-ਜ਼ਿਲ੍ਹਾ ਪ੍ਰੀਸ਼ਦ ਜੋਨ ਸੇਰ ਖਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਮਨਜੀਤ ਕੌਰ ਅਤੇ ਬਲਾਕ ਸੰਮਤੀ ਜੋਨ ਚੰਗਾਲੀ ਕਦੀਮ ਤੋਂ ਵਿਰਸਾ ਸਿੰਘ ਸਾਬਕਾ ਸਰਪੰਚ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਕੋਰ ਕਮੇਟੀ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਵੱਖ-ਵੱਖ ਪਿੰਡਾਂ ਦੇ ਵਿਚ ਅੱਜ ਚੋਣ ਪ੍ਰਚਾਰ ਕਰਨ ਉਪਰੰਤ ਪਿੰਡ ਫਰੀਦੇਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਐਸ.ਸੀ ਮੈਂਬਰ ਪੰਜਾਬ ਅਤੇ ਸਾਬਕਾ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਅਤੇ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਲਾਟੀਆ ਦੇ ਗ੍ਰਹਿ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਚੱਲ ਰਹੀ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੋਨ ਸੀਟਾਂ ਅਤੇ ਚੋਣ ਲੜ ਰਹੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਬੱਬੂ ਨੇ ਪੰਜਾਬ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਗਿਣਤੀ ਵਿਚ ਵੋਟ ਪਾ ਕੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰੋ | ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਜ਼ਿਲ੍ਹਾ ਪਰਿਸ਼ਦ ਚੋਣ ਲੜ ਰਹੀ ਉਮੀਦਵਾਰ ਬੀਬਾ ਮਨਜੀਤ ਕੌਰ ਨੂੰ 31 ਹਜ਼ਾਰ, ਬਲਾਕ ਸੰਮਤੀ ਉਮੀਦਵਾਰ ਵਿਰਸਾ ਸਿੰਘ ਸਾਬਕਾ ਸਰਪੰਚ ਨੂੰ 11 ਹਜ਼ਾਰ ਅਤੇ ਜੋਨ ਕੁੱਲਗੜ੍ਹੀ ਤੋਂ ਬਲਾਕ ਸੰਮਤੀ ਉਮੀਦਵਾਰ ਪ੍ਰੇਮਜੀਤ ਸਿੰਘ ਨੂੰ 11 ਹਜ਼ਾਰ ਰੁਪਏ ਚੋਣ ਫ਼ੰਡ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ | ਇਸ ਮੌਕੇ ਮਲਕੀਤ ਸਿੰਘ ਲੋਹਗੜ੍ਹ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਸ਼ੇਰਖਾ, ਬਲਵਿੰਦਰ ਸਿੰਘ ਰੁਕਣ ਸ਼ਾਹ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਗੁਰਨਾਮ ਸਿੰਘ ਪਰਮਾਰ, ਹਰਦਿਆਲ ਸਿੰਘ, ਰਣਜੀਤ ਸਿੰਘ ਜਾਮਣੀਆਂ, ਸੁਰਜੀਤ ਸਿੰਘ ਗਾਡੀ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਨਿਰਭੈ ਸਿੰਘ ਸੁਰ ਸਿੰਘ, ਪ੍ਰੇਮਜੀਤ ਸਿੰਘ ਸ਼ੇਰ ਖਾਂ, ਗੁਰਨਾਮ ਸਿੰਘ ਲਾਟੀਆ, ਬਲਰਾਜ ਸਿੰਘ ਲਟੀਆ, ਰਾਜੂ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਪਰਮਾਰ, ਕੁਲਦੀਪ ਸਿੰਘ ਬਸਤੀ ਮੱਘਰ ਵਾਲੀ, ਨਛੱਤਰ ਸਿੰਘ ਜਾਮਨੀਆ ਆਦਿ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ |