22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼੍ਰੋਮਣੀ ਅਕਾਲੀ ਦਲ ਵੱਲ ਲੋਕਾਂ ਦਾ ਬਣ ਰਿਹਾ ਭਰੋਸਾ 2027 'ਚ ਅਕਾਲੀ ਸਰਕਾਰ ਬਣਨ ਦੇ ਸੰਕੇਤ-ਅਕਾਲੀ ਆਗੂ <br/>

ਪ੍ਰਧਾਨ ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਗੁਰਲਾਲ ਸਿੰਘ ਸਰਪੰਚ, ਕੁਲਦੀਪ ਸਿੰਘ ਬਰਾੜ, ਚਰਨਜੀਤ ਸਿੰਘ ਸ਼ਾਮਾ, ਦਵਿੰਦਰ ਕੁਮਾਰ ਪਿੰਕਾ ਐਮ.ਸੀ. | <br/> 25-12-2025
ਮੁੱਦਕੀ, 24 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੇ ਲੋਕਾਂ ਦਾ ਰੁਝਾਨ ਲਗਾਤਾਰ ਸ਼ੋ੍ਰਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ 'ਚ ਇਹ ਰੁਝਾਨ ਹੋਰ ਮਜ਼ਬੂਤ ਹੋਵੇਗਾ, ਕਿਉਂਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਲੋਕਾਂ ਨੇ ਤਰਨਤਾਰਨ ਜ਼ਿਮਨੀ ਚੋਣ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤਾਂ ਦਰਜ ਕਰਵਾਈਆਂ ਹਨ, ਜੋ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ 2027 ਵਿਧਾਨ ਸਭਾ 'ਚ ਸਰਕਾਰ ਬਣਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਗੁਰਲਾਲ ਸਿੰਘ ਸਰਪੰਚ, ਕੁਲਦੀਪ ਸਿੰਘ ਬਰਾੜ, ਚਰਨਜੀਤ ਸਿੰਘ ਸ਼ਾਮਾ, ਦਵਿੰਦਰ ਕੁਮਾਰ ਪਿੰਕਾ ਐਮ.ਸੀ. ਨੇ ਕਰਦਿਆਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਤੀਜੇ ਨੰਬਰ 'ਤੇ ਰਹੀ ਹੈ ਪਰ ਅੰਕੜੇ ਦੱਸਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਅੱਧੇ ਤੋਂ ਜ਼ਿਆਦਾ ਭਰੀਆਂ ਨਾਮਜ਼ਦਗੀਆਂ ਸਰਕਾਰੀ ਤੰਤਰ ਨੇ ਰੱਦ ਕਰ ਦਿੱਤੀਆਂ ਸਨ ਪਰ ਫਿਰ ਵੀ ਇਨ੍ਹਾਂ ਚੋਣਾਂ 'ਚ ਜਿੱਥੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤੇ ਹਨ ਉਨ੍ਹਾਂ ਨੇ ਵੱਡੀ ਇਤਿਹਾਸਕ ਜਿੱਤ ਦਰਜ ਕੀਤੀ ਹੈ | ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਵਾ ਚੱਲ ਰਹੀ ਹੈ ਅਤੇ ਵਿਧਾਨ ਸਭਾ 2027 ਦਾ ਚੋਣ ਜ਼ਾਬਤਾ ਲੱਗਣ ਸਾਰ ਹੀ ਬਹੁਤ ਵੱਡੇ-ਵੱਡੇ ਥੰਮ੍ਹ ਅਕਾਲੀ ਦਲ 'ਚ ਸ਼ਾਮਿਲ ਹੋਣਗੇ | ਪ੍ਰਧਾਨ ਗੁਰਮੀਤ ਸਿੰਘ ਬਰਾੜ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਗੁਰਲਾਲ ਸਿੰਘ ਸਰਪੰਚ, ਕੁਲਦੀਪ ਸਿੰਘ ਬਰਾੜ, ਚਰਨਜੀਤ ਸਿੰਘ ਸ਼ਾਮਾ, ਦਵਿੰਦਰ ਕੁਮਾਰ ਪਿੰਕਾ ਐਮ.ਸੀ. ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੇ ਸਪਸ਼ਟ ਰੁੱਖ ਨਾਲ ਆਪਣੇ ਆਪ ਨੂੰ ਜੁੜਿਆ ਮਹਿਸੂਸ ਕਰ ਰਹੇ ਹਨ | ਇਸੇ ਕਾਰਨ ਅੱਜ ਨੌਜਵਾਨ, ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਦਾ ਭਰੋਸਾ ਮੁੜ ਅਕਾਲੀ ਦਲ ਵੱਲ ਬਣ ਰਿਹਾ ਹੈ ਜੋ ਵਿਧਾਨ ਸਭਾ ਚੋਣਾਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੇ ਸੰਕੇਤ ਹਨ |

ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਚਾਰ ਗਰਾਮ ਹੈਰੋਇਨ ਸਮੇਤ ਅÏਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।