23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੈਟਰਨਰੀ ਡਾਕਟਰਾਂ ਵਲੋਂ ਜ਼ਿਲ੍ਹੇ ਭਰ ਵਿਚ ਵੈਟਰਨਰੀ ਸੇਵਾਵਾਂ ਠੱਪ, ਰੋਸ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 25-12-2025
ਫ਼ਿਰੋਜ਼ਪੁਰ, 24 ਦਸੰਬਰ(ਗੁਰਿੰਦਰ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹੇ ਦੇ ਵੈਟਰਨਰੀ ਡਾਕਟਰਾਂ ਵਲੋਂ ਅੱਜ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰੱਖੀਆਂ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਜ਼ਿਲ੍ਹੇ ਭਰ ਵਿਚ ਓ.ਪੀ.ਡੀ. ਸਮੇਤ, ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟਿ੍ਕਸ, ਲੈਬਾਰਟਰੀਜ਼ ਟੈੱਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਆਗੂਆਂ ਨੇ ਕਿਹਾ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈਕੇ 42 ਸਾਲ ਤੱਕ ਚੱਲੀ | ਇਸਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨਾਮਿਕ ਅਸੋਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ, ਪਰ 2021 ਵਿਚ ਸਰਕਾਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ | ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ | ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ-ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ | ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐੱਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ | ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਿਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ | ਇਸ ਲਈ ਵੈਟਰਨਰੀ ਅਫ਼ਸਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖ਼ਾਹ ਮਿਲਣੀ ਚਾਹੀਦੀ ਹੈ ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ | ਡਾਕਟਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ 'ਤੇ ਦਖ਼ਲ ਦੇ ਕੇ ਪਹਿਲ ਦੇ ਆਧਾਰ 'ਤੇ ਪਿਛਲੀ ਸਰਕਾਰ ਵਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨਾ ਚਾਹੀਦਾ ਹੈ ਅਤੇ 1977 ਤੋਂ ਲੈਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ |
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰ... ਅਗਲੀ ਖ਼ਬਰ ਚੋਰਾਂ ਨੇ ਮੋਬਾਈਲ ਦੀ ਦੁਕਾਨ ਦਾ ਸ਼ਟਰ ਭੰਨ ਕੇ ਕੀਤੀ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।