24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੱਢਿਆ ਗੁਰਮਤਿ ਚੇਤਨਾ ਮਾਰਚ <br/>

ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਵਿਚ ਸ਼ਾਮਿਲ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ | ਅਜੀਤ ਤਸਵੀਰ <br/> 25-12-2025
ਫ਼ਿਰੋਜ਼ਪੁਰ, 24 ਦਸੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪਵਨਦੀਪ ਕੌਰ ਦੀ ਅਗਵਾਈ ਅਧੀਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਪੁਰਬ ਅਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਸ਼ੁਰੂਆਤ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀ ਗਾਇਣ ਕੀਤੀ ਗਈ | ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਗੁਰ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਆਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਬੇਨਤੀ ਤੋਂ ਬਾਅਦ ਇਹ ਚੇਤਨਾ ਮਾਰਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੁੰਦੇ ਹੋਏ ਸਮਾਰਟ ਸਿਟੀ ਕਾਲੋਨੀ 3, ਡੀਫ਼ੈਂਸ ਕਾਲੋਨੀ, ਸਮਾਰਟ ਸਿਟੀ 2, ਦਸਮੇਸ਼ ਕਾਲੋਨੀ ਅਤੇ ਬਜ਼ੀਦਪੁਰ ਪਿੰਡ ਤੋਂ ਹੁੰਦਾ ਹੋਇਆ ਵਾਪਸ ਸਕੂਲ ਪਹੁੰਚਿਆ | ਇਸ ਮੌਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਦੇਣ ਲਈ ਸੇਧ ਦੇਣ ਵਾਲੇ ਨੁੱਕੜ ਨਾਟਕ ਦੀ ਵੀ ਪੇਸ਼ਕਾਰੀ ਕੀਤੀ ਗਈ | ਅੰਤ ਵਿਚ ਪਿ੍ੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਦਿੰਦੇ ਕਿਹਾ ਕਿ ਆਪਾਂ ਸਭ ਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ | ਇਸ ਮੌਕੇ ਜਸਪਾਲ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਨਸ਼ੀਲੀ ਵਸਤੂ ਦਾ ਸੇਵਨ ਕਰਨ ਤੇ ਕੋਲ ਰੱਖਣ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਵੈਟਰਨਰੀ ਡਾਕਟਰਾਂ ਵਲੋਂ ਜ਼ਿਲ੍ਹੇ ਭਰ ਵਿਚ ਵੈਟਰਨਰੀ ਸੇਵਾਵਾਂ ਠੱਪ, ਰੋਸ ਪ੍ਰਦਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।