24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ੀਲੀ ਵਸਤੂ ਦਾ ਸੇਵਨ ਕਰਨ ਤੇ ਕੋਲ ਰੱਖਣ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 25-12-2025
ਮੱਲਾਂਵਾਲਾ, 24 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਸ਼ੀਲੀ ਵਸਤੂ ਰੱਖਣ ਤੇ ਸੇਵਨ ਕਰਨ ਦੇ ਦੋਸ਼ ਹੇਠ ਥਾਣਾ ਆਰਿਫ਼ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਨਿਰਮਲ ਸਿੰਘ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮੂਸੇ ਵਾਲਾ ਸ਼ਮਸ਼ਾਨ ਘਾਟ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ | ਜੋ ਕੋਈ ਨਸ਼ੀਲੀ ਵਸਤੂ ਸੁੰਘ ਰਿਹਾ ਸੀ, ਜਿਸ ਨੂੰ ਕਾਬੂ ਕਰਕੇ ਉਸ ਦੀ ਪਛਾਣ ਪੁੱਛੀ ਤਾਂ ਉਸ ਨੇ ਆਪਣੀ ਪਛਾਣ ਹਰਨਦੀਪ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਵਜੋਂ ਦੱਸੀ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਨਸ਼ੇ ਦਾ ਸੇਵਨ ਕਰਨ ਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਗਰ ਨਿਗਮ ਦੀ ਬਿਲਡਿੰਗ ਬਰਾਂਚ 'ਚ ਏ.ਟੀ.ਪੀ. ਸਿਸਟਮ ਸਵਾਲਾਂ 'ਚ ਅਗਲੀ ਖ਼ਬਰ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।