26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਐਮਬਰੋਜ਼ੀਅਲ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 25-12-2025
ਜ਼ੀਰਾ, 24 ਦਸੰਬਰ (ਪ੍ਰਤਾਪ ਸਿੰਘ ਹੀਰਾ)-ਸਿੱਖ ਇਤਿਹਾਸ ਦੇ ਸ਼ਹਾਦਤ ਭਰੇ ਦਿਨਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ, ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਕਵੀਸ਼ਰੀ, ਦੇਸ਼-ਭਗਤੀ ਅਤੇ ਸ਼ਹਾਦਤ ਨਾਲ ਸੰਬੰਧਿਤ ਕਵਿਤਾਵਾਂ, ਭਾਵਨਾਤਮਕ ਭਾਸ਼ਣ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਵਿਛੋੜੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੱਖ-ਵੱਖ ਵਿਧੀਆਂ ਰਾਹੀਂ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਚਮਕੌਰ ਦੀ ਜੰਗ ਅਤੇ ਮਾਤਾ ਗੁੱਜਰ ਜੀ ਦੀ ਅਡੋਲ ਆਸਥਾ ਨੂੰ ਨਵੇਕਲੇ ਢੰਗ ਨਾਲ ਪੇਸ਼ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪਿ੍ੰਸੀਪਲ ਤੇਜ਼ ਸਿੰਘ ਠਾਕਰ ਨੇ ਕਿਹਾ ਕਿ ਸਕੂਲ ਵਲੋਂ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਂਦਾ ਹੈ ਉੱਥੇ ਹੀ ਸਿੱਖ ਇਤਿਹਾਸ ਅਤੇ ਹੋਰ ਧਰਮਾਂ ਦੇ ਦਿਨ ਤਿਉਹਾਰਾਂ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕਣ | ਇਸ ਮੌਕੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਕੈਥੋਲਿਕ ਚਰਚ ਮੱਖੂ ਵਲੋਂ ਕਿ੍ਸਮਿਸ ਸੰਬੰਧੀ ਸ਼ੋਭਾ ਯਾਤਰਾ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।